ਬਰਨਾਲਾ, 6 ਮਾਰਚ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ 'ਚੋਂ ਤਿੰਨ ਮੋਬਾਈਲ ਫ਼ੋਨ ਬਰਾਮਦ ਹੋਣ 'ਤੇ ਥਾਣਾ ਸਿਟੀ-1 ਪੁਲਿਸ ਵਲੋਂ ਨਾਮਾਲੂਮ ਬੰਦੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਿਕਾਸ ਸ਼ਰਮਾ ਵਲੋਂ ਇਕ ਪੱਤਰ ਪ੍ਰਾਪਤ ਹੋਇਆ | ਜਿਸ ਵਿਚ ਜ਼ਿਕਰ ਕੀਤਾ ਹੋਇਆ ਸੀ ਕਿ ਬੀਤੇ ਦਿਨੀਂ ਜੇਲ੍ਹ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਡੋਰਮੈਟਰੀ ਨੰ: 4 ਵਿਚ ਦੋ ਲਾਵਾਰਸ ਮੋਬਾਈਲ ਫ਼ੋਨ ਤੇ ਡੋਰਮੈਟਰੀ 9 ਦੇ ਰੌਸ਼ਨ ਦਾਨ ਵਿਚ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ | ਉੱਧਰ ਪੁਲਿਸ ਕਾਰਵਾਈ ਅਨੁਸਾਰ ਪ੍ਰਾਪਤ ਹੋਏ ਪੱਤਰ ਰਾਹੀਂ ਨਾਮਾਲੂਮ ਬੰਦੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ |