10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪੰਜਾਬ ਵਿਚ ਸ਼ਾਂਤੀ ਦਾ ਮਾਹੌਲ ਸਿਰਜਣ ਵਿਚ ਫੇਲ੍ਹ ਹੋਈ ਸੂਬਾ ਸਰਕਾਰ-ਬੀਬੀ ਬਾਲੀਆ <br/>

Ad Position 21
No active advertisement
ਅਜੀਤ ਡੈਸਕ 08-03-2026
ਸ਼ਹਿਣਾ, 7 ਮਾਰਚ (ਸੁਰੇਸ਼ ਗੋਗੀ)-ਪੰਜਾਬ ਵਿਚ ਇਸ ਸਮੇਂ ਹਰ ਵਿਅਕਤੀ ਦੇ ਮਨ ਵਿਚ ਅਜੀਬ ਕਿਸਮ ਦਾ ਡਰ ਛਾਇਆ ਹੋਇਆ ਹੈ ਅਤੇ ਹਰ ਵਿਅਕਤੀ ਆਪਣੇ ਆਪ ਨੂੰ ਪੰਜਾਬ ਵਿਚ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ | ਇਹ ਸ਼ਬਦ ਬੀਬੀ ਸੁਰਿੰਦਰ ਕੌਰ ਬਾਲੀਆਂ ਮੈਂਬਰ ਆਲ ਇੰਡੀਆ ਕਮੇਟੀ ਕਾਂਗਰਸ ਪਾਰਟੀ ਨੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰ ਰੋਜ਼ ਨੌਜਵਾਨ ਵਿਅਕਤੀਆਂ ਦੇ ਕਤਲ ਹੋ ਰਹੇ ਹਨ, ਪਰ ਸਰਕਾਰ ਨੇ ਚੱੁਪ ਧਾਰੀ ਹੋਈ ਹੈ | ਕਰਾਈਮ ਪੇਸ਼ਾ ਵਿਅਕਤੀਆਂ ਦੇ ਮਨ ਵਿਚ ਕਾਨੂੰਨ ਅਤੇ ਸਰਕਾਰ ਦਾ ਕੋਈ ਡਰ ਨਹੀਂ ਰਿਹਾ | ਜਿਸ ਕਾਰਨ ਅਣਸੁਖਾਂਵੀ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ | ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਕਿਹਾ ਕਿ ਪੰਜਾਬ ਵਿਚ ਇਹ ਮਾਹੌਲ ਲਗਭਗ ਤਿੰਨ ਦਹਾਕੇ ਪਹਿਲਾਂ ਬਣਿਆ ਹੋਇਆ ਸੀ, ਜਦ ਸਵ: ਮੱੁਖ ਮੰਤਰੀ ਸ: ਬੇਅੰਤ ਸਿੰਘ ਨੇ ਪੰਜਾਬ ਵਿਚ ਸ਼ਾਂਤੀ ਵਾਲਾ ਮਾਹੌਲ ਪੈਦਾ ਕੀਤਾ | ਉਨ੍ਹਾਂ ਕਿਹਾ ਕਿ ਸਮੁੱਚੀਆਂ ਰਾਜਨੀਤਕ ਪਾਰਟੀਆਂ ਨੂੰ ਪੰਜਾਬ ਵਿਚ ਸ਼ਾਂਤੀ ਵਾਲਾ ਮਾਹੌਲ ਪੈਦਾ ਕਰਨ ਲਈ ਇਕਜੱੁਟ ਹੋਣ ਦੀ ਲੋੜ ਹੈ, ਕਿਉਂਕਿ ਪੰਜਾਬ ਪਹਿਲਾਂ ਹੀ ਕਈ ਪੱਖਾਂ ਤੋਂ ਪਛੜ ਚੱੁਕਿਆ ਹੈ | ਮਹਿਲਾ ਆਗੂ ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਕਿਹਾ ਕਿ ਸੂਬਾ ਸਰਕਾਰ ਵਿਰੋਧੀ ਸਿਆਸੀ ਆਗੂਆਂ ਨੂੰ ਟਾਰਗੈਟ ਬਣਾਉਣ ਦੀ ਬਿਜਾਏ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਲੋਕਾਂ ਨੂੰ ਟਾਰਗੈਟ ਬਣਾਏ |

Ad Position 22
No active advertisement
ਪਿਛਲੀ ਖ਼ਬਰ ਸੰਤ ਦਲਬਾਰ ਸਿੰਘ ਛੀਨੀਵਾਲ ਦੀ ਯਾਦ 'ਚ ਗੁਰਮਤਿ ਸਮਾਗਮ 12 ਨੂੰ ਅਗਲੀ ਖ਼ਬਰ ਵੱਖ-ਵੱਖ ਪਾਰਟੀਆਂ ਛੱਡ ਕੇ ਵੱਡੀ ਗਿਣਤੀ ਵਿੱਚ ਨੌਜਵਾਨ ਅਕਾਲੀ ਦਲ ਵਿੱਚ ਸ਼ਾਮਿਲ ਕਾਤਰੋਂ ਵਿਖੇ ਯੂਥ ਅਕਾਲੀ ਦਲ ਦੀ ਵਿਸ਼...
Ad Position 24