ਹੰਡਿਆਇਆ, 7 ਮਾਰਚ (ਗੁਰਜੀਤ ਸਿੰਘ ਖੱੁਡੀ)-ਆਲ ਇੰਡੀਆ ਟਰੇਡ ਯੂਨੀਅਨ ਏਟਕ ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਸਕੱਤਰ ਖੁਸੀਆ ਸਿੰਘ ਦੀ ਅਗਵਾਈ ਵਿਚ ਖੱੁਡੀ ਕਲਾਂ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਖੁਸੀਆ ਸਿੰਘ ਨੇ ਕਿਹਾ ਕਿ ਬਰਨਾਲਾ ਦੀ ਦਾਣਾ ਮੰਡੀ ਵਿਖੇ 10 ਮਾਰਚ ਨੂੰ ਪੰਜਾਬ ਕਿਸਾਨ ਯੂਨੀਅਨ, ਪੰਜਾਬ ਟਰੇਡ ਯੂਨੀਅਨ ਅਤੇ ਮਜ਼ਦੂਰ ਯੂਨੀਅਨਾਂ ਵਲੋਂ ਸਾਂਝੇ ਤੌਰ 'ਤੇ ਰੈਲੀ ਕੀਤੀ ਜਾਵੇਗੀ, ਜਿਸ ਵਿਚ ਜ਼ਿਲ੍ਹੇ ਭਰ 'ਚੋਂ ਆਗੂ ਤੇ ਮਨਰੇਗਾ ਮਜ਼ਦੂਰ ਵੱਡੀ ਗਿਣਤੀ 'ਚ ਪੱੁਜਣਗੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ 4 ਬਿੱਲ ਲਿਆਂਦੇ ਜਾ ਰਹੇ ਹਨ | ਜਿਨ੍ਹਾਂ ਵਿਚ ਮਨਰੇਗਾ ਕਾਨੂੰਨ ਨੂੰ ਖ਼ਤਮ ਕਰ ਕੇ ਜੀ.ਰਾਮ.ਜੀ ਲੈ ਕੇ ਆਉਣਾ, 2025 ਬਿਜਲੀ ਸੋਧ ਬਿੱਲ ਨੂੰ ਰੱਦ ਕਰਵਾਉਣਾ, ਚਾਰ ਸਿਵਲ ਕੋਡ ਰੱਦ ਕਰਨੇ ਤੇ ਬੀਜ ਬਿੱਲ ਨੂੰ ਰੱਦ ਕਰਵਾਉਣਾ ਸ਼ਾਮਿਲ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਆਪਣੇ ਹੱਕਾਂ ਦੀ ਮੰਗ ਕਰਦੇ ਲੋਕਾਂ ਉੱਪਰ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ | ਇਸ ਮੌਕੇ ਪ੍ਰਧਾਨ ਕਰਨੈਲ ਸਿੰਘ ਖੱੁਡੀ ਤੇ ਪਿੰਡ ਵਾਸੀ ਹਾਜ਼ਰ ਸਨ |