ਬਰਨਾਲਾ, 7 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਜਿੱਥੇ ਅÏਰਤਾਂ ਦੀ ਭਲਾਈ ਲਈ ਅਹਿਮ ਫ਼ੈਸਲੇ ਲਏ ਜਾ ਰਹੇ ਹਨ ਉੱਥੇ ਅÏਰਤਾਂ ਦੇ ਆਰਥਿਕ ਹਾਲਾਤ ਸੁਧਾਰਨ ਅਤੇ ਬਣਦਾ ਮਾਣ-ਸਨਮਾਨ ਦੇਣ ਲਈ ਉੱਦਮੀ ਅÏਰਤਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਕਲੱਬ ਵਿਚ ਆਪਣਾ ਕਾਰੋਬਾਰ, ਆਪਣੀ ਪਛਾਣ ਤਹਿਤ 'ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ' ਦੌਰਾਨ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਪਹਿਲਾਂ ਬਲਾਕ ਪੱਧਰ ਉੱਤੇ ਮਹਿਲਾ ਉੱਦਮੀਆਂ ਦਾ ਸਨਮਾਨ ਕੀਤਾ ਜਾ ਰਿਹਾ ਹੈ | ਇਸ ਮਗਰੋਂ ਜ਼ਿਲ੍ਹਾ ਪੱਧਰ ਉੱਤੇ ਸਨਮਾਨ ਕੀਤਾ ਜਾਵੇਗਾ | ਪ੍ਰੋਗਰਾਮ ਦਾ ਅੰਤਿਮ ਪੜਾਅ ਇਸੇ ਮਹੀਨੇ ਰਾਜ ਪੱਧਰੀ ਸਮਾਗਮ ਵਿਚ ਹੋਵੇਗਾ ਜਿੱਥੇ ਪੰਜਾਬ ਭਰ ਦੀਆਂ ਚੋਟੀ ਦੀਆਂ 100 ਮਹਿਲਾ ਉੱਦਮੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਨਮਾਨਿਤ ਕੀਤਾ ਜਾਵੇਗਾ | ਅÏਰਤਾਂ 'ਚੋਂ ਹਰੇਕ ਨੂੰ ਉਨ੍ਹਾਂ ਦੀਆਂ ਉੱਦਮੀ ਪ੍ਰਾਪਤੀਆਂ ਦੀ ਮਾਨਤਾ ਵਜੋਂ 25,000 ਰੁਪਏ ਦਾ ਨਕਦ ਪੁਰਸਕਾਰ ਦਿੱਤਾ ਜਾਵੇਗਾ ਉਨ੍ਹਾਂ ਬਲਾਕ ਬਰਨਾਲਾ ਦੀਆਂ 100 ਉੱਦਮੀ ਅÏਰਤਾਂ ਦਾ ਸਨਮਾਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ 'ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ' ਨੂੰ ਸੂਬੇ ਭਰ ਦੀਆਂ ਅÏਰਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਹ ਪਹਿਲਕਦਮੀ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਉਦਮਤਾ ਰਾਹੀਂ ਆਪਣੀ ਪਛਾਣ ਬਣਾਉਣ ਵਾਲੀਆਂ ਅÏਰਤਾਂ ਦੀ ਮਦਦ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਹਰਿੰਦਰ ਸਿੰਘ ਧਾਲੀਵਾਲ, ਮੈਡਮ ਸਮਿ੍ਤੀ ਕੌਸ਼ਲ, ਮਹਿਲਾ ਆਗੂ ਨਿਸ਼ਾ ਸ਼ਰਮਾ, ਸੁਖਵਿੰਦਰ ਕੌਰ ਸੁੱਖੀ ਸੰਘੇੜਾ, ਜਸਵੰਤ ਕੌਰ ਗਿੱਲ, ਰਵਿੰਦਰ ਕੌਰ ਸਿੱਧੂ, ਲੱਛਮੀ ਰਾਣੀ ਹਲਕਾ ਕੋਆਰਡੀਨੇਟਰ ਤੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦਾ ਸਟਾਫ਼ ਮੌਜੂਦ ਸੀ |