ਤਪਾ ਮੰਡੀ, 7 ਮਾਰਚ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪਿਛਲੇ ਤਿੰਨ ਸਾਲਾਂ ਤੋਂ ਪੀ.ਓ ਹੋਈ ਇਕ ਅÏਰਤ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਤਪਾ ਸ਼ਰੀਫ਼ ਖ਼ਾਨ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਨਿੰਦਰਪਾਲ ਕੌਰ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਮਾਨਯੋਗ ਅਦਾਲਤ ਵਲੋਂ ਭਗੌੜੇ ਕੀਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਸੀ | ਉਨ੍ਹਾਂ ਦੱਸਿਆ ਕਿ ਇਕ ਮਹਿਲਾ ਮਨਦੀਪ ਕੌਰ ਪਤਨੀ ਬਲਵੀਰ ਸਿੰਘ ਵਾਸੀ ਘੁੰਨਸ ਜਿਸ ਖ਼ਿਲਾਫ਼ ਤਿੰਨ ਸਾਲ ਤੋਂ ਲੜਾਈ-ਝਗੜੇ ਦੇ ਮਾਮਲੇ ਵਿਚ ਅਦਾਲਤ 'ਚ ਕੇਸ ਚੱਲ ਰਿਹਾ ਸੀ, ਪਰ ਕਾਫ਼ੀ ਸਮੇਂ ਤੋਂ ਅਦਾਲਤ ਵਿਚ ਪੇਸ਼ ਨਹੀਂ ਹੋ ਰਹੀ ਸੀ | ਇਸ ਕਾਰਨ ਅਦਾਲਤ ਵਲੋਂ ਉਸ ਨੂੰ ਕਰੀਬ ਢਾਈ ਮਹੀਨੇ ਪਹਿਲਾਂ ਪੀ.ਓ. ਘੋਸ਼ਿਤ ਕਰ ਦਿੱਤਾ | ਜਿਸ 'ਤੇ ਪੁਲਿਸ ਨੇ ਆਪਣੇ ਗੁਪਤ ਸੋਰਸਾਂ ਰਾਹੀਂ ਉਕਤ ਅÏਰਤ ਨੂੰ ਉਸ ਦੇ ਘਰ ਤੋਂ ਕਾਬੂ ਕੀਤਾ | ਫ਼ਿਲਹਾਲ ਪੁਲਿਸ ਨੇ ਪੀ.ਓ ਹੋਈ ਅÏਰਤ ਨੂੰ ਗਿ੍ਫ਼ਤਾਰ ਕਰਨ ਉਪਰੰਤ ਮਾਨਯੋਗ ਅਦਾਲਤ 'ਚ ਪੇਸ਼ ਕਰ ਦਿੱਤਾ ਹੈ | ਥਾਣਾ ਮੁਖੀ ਨੇ ਦੱਸਿਆ ਕਿ ਅਦਾਲਤ ਦੇ ਹੁਕਮਾਂ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਮੌਕੇ ਸਰਬਜੀਤ ਕੌਰ, ਚਰਨਜੀਤ ਕੌਰ, ਕੁਲਦੀਪ ਸਿੰਘ, ਸੰਦੀਪ ਕੁਮਾਰ, ਜਸਪ੍ਰੀਤ ਸਿੰਘ ਆਦਿ ਪੁਲਿਸ ਮੁਲਾਜ਼ਮ ਹਾਜ਼ਰ ਸਨ |