10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਨੇ ਚਲਾਇਆ ਤਲਾਸ਼ੀ ਅਭਿਆਨ <br/>

Ad Position 21
No active advertisement
ਅਜੀਤ ਡੈਸਕ 08-03-2026
ਤਪਾ ਮੰਡੀ, 7 ਮਾਰਚ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਦਿਨ ਚੜ੍ਹਦੇ ਹੀ ਥਾਣਾ ਮੁਖੀ ਸ਼ਰੀਫ਼ ਖ਼ਾਨ ਵਲੋਂ ਪੁਲਿਸ ਪਾਰਟੀ ਸਮੇਤ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਵੱਖ-ਵੱਖ ਪਿੰਡਾਂ ਅਤੇ ਇਲਾਕੇ 'ਚ ਤਲਾਸ਼ੀ ਅਭਿਆਨ ਚਲਾਇਆ ਗਿਆ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਥਾਣਾ ਮੁਖੀ ਸ਼ਰੀਫ਼ ਖ਼ਾਨ ਨੇ ਕਿਹਾ ਕਿ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਅਪਰਾਧਿਕ ਪਿਛੋਕੜ ਦੇ ਲੋਕਾਂ ਦੇ ਟਿਕਾਣਿਆਂ 'ਤੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ | ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਜਾ ਤਾਂ ਉਹ ਸੁਧਰ ਜਾਣ ਜਾਂ ਫਿਰ ਇਲਾਕਾ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਥਾਣਾ ਮੁਖੀ ਨੇ ਕਿਹਾ ਕਿ ਨਸ਼ਾ ਸਿਰਫ਼ ਵਿਅਕਤੀ ਨੂੰ ਨਹੀਂ, ਸਗੋਂ ਪੂਰੇ ਸਮਾਜ ਅਤੇ ਭਵਿੱਖੀ ਪੀੜ੍ਹੀਆਂ ਨੂੰ ਤਬਾਹ ਕਰਦਾ ਹੈ | ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ, ਸਿੱਖਿਆ ਅਤੇ ਸਕਾਰਾਤਮਿਕ ਗਤੀਵਿਧੀਆਂ ਵੱਲ ਰੁਝਾਨ ਬਣਾਉਣ ਦੀ ਅਪੀਲ ਕੀਤੀ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਕਾਨੂੰਨੀ ਕਾਰਵਾਈ ਨਾਲ ਨਹੀਂ, ਸਗੋਂ ਜਨ-ਸਹਿਯੋਗ ਨਾਲ ਹੀ ਜਿੱਤੀ ਜਾ ਸਕਦੀ ਹੈ | ਇਸ ਮੌਕੇ ਸਿਟੀ ਇੰਚਾਰਜ ਬਲਜੀਤ ਸਿੰਘ, ਸਹਾਇਕ ਥਾਣੇਦਾਰ ਰਣਜੀਤ ਸਿੰਘ, ਸਹਾਇਕ ਥਾਣੇਦਾਰ ਬੂਟਾ ਸਿੰਘ, ਸਹਾਇਕ ਥਾਣੇਦਾਰ ਸਤਿਗੁਰ ਸਿੰਘ, ਸਹਾਇਕ ਥਾਣੇਦਾਰ ਨਿੰਦਰਪਾਲ ਕੌਰ, ਸਹਾਇਕ ਥਾਣੇਦਾਰ ਹਰਵਿੰਦਰ ਪਾਲ ਸਿੰਘ, ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਆਦਿ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਵਿਧਾਤੇ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਨੇ ਮੱਧ ਵਰਗੀ ਪਰਿਵਾਰਾਂ ਦਾ ਤੋੜਿਆ ਲੱਕ-ਸ਼ਰਮਾ <br/>
Ad Position 24