11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪਿੰਡ ਵਿਧਾਤੇ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਹੋਈ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 08-03-2026
ਟੱਲੇਵਾਲ, 7 ਮਾਰਚ (ਸੋਨੀ ਚੀਮਾ)-ਪਿੰਡ ਵਿਧਾਤੇ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਬਲਾਕ ਪ੍ਰਧਾਨ ਨਾਇਬ ਸਿੰਘ ਟੱਲੇਵਾਲ ਦੀ ਅਗਵਾਈ ਵਿਚ ਹੋਈ | ਇਸ ਮੌਕੇ ਆਗੂਆਂ ਨੇ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਹਰ ਵਰਗ ਦੇ ਹੱਕਾਂ ਦੀ ਰਾਖੀ ਲਈ ਸਮੇਂ-ਸਮੇਂ 'ਤੇ ਸੰਘਰਸ਼ ਲੜੇ ਹਨ | ਜਿਨ੍ਹਾਂ ਦੀ ਅਗਵਾਈ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕੀਤੀ ਅਤੇ ਉਨ੍ਹਾਂ ਸੰਘਰਸ਼ਾਂ ਨੂੰ ਆਪਸੀ ਏਕੇ ਨਾਲ ਫ਼ਤਿਹ ਵੀ ਕੀਤਾ ਹੈ | ਆਗੂਆਂ ਨੇ ਕਿਹਾ ਕਿ ਹੁਣ 9 ਮਾਰਚ ਨੂੰ ਪਿੰਡ ਟੱਲੇਵਾਲ ਦੇ ਗ਼ੁਲਾਮ ਮੱਦੀ ਸਟੇਡੀਅਮ ਵਿਖੇ ਜਥੇਬੰਦੀ ਵਲੋਂ ਮਹਾਂ ਰੈਲੀ ਕੀਤੀ ਜਾ ਰਹੀ ਹੈ | ਜਿਸ ਵਿਚ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਸਮੇਤ ਹੋਰ ਸੂਬਾ ਪੱਧਰੀ ਆਗੂ ਆਪਣੇ ਵਿਚਾਰ ਪੇਸ਼ ਕਰਨਗੇ ਅਤੇ ਅਗਲੇ ਸੰਘਰਸ਼ਾਂ ਦੀ ਵਿਉਂਤਬੰਦੀ ਕੀਤੀ ਜਾਵੇਗੀ | ਜਿਸ ਲਈ ਸਮੂਹ ਵਰਗ ਇਸ ਮਹਾਂ ਰੈਲੀ ਦਾ ਹਿੱਸਾ ਬਣਨ | ਬਲਾਕ ਪ੍ਰਧਾਨ ਨਾਇਬ ਸਿੰਘ ਟੱਲੇਵਾਲ ਨੇ ਕਿਹਾ ਕਿ ਉਕਤ ਮਹਾਂ ਰੈਲੀ ਸਬੰਧੀ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਭੋਤਨਾ ਵਿਖੇ ਅੱਖਾਂ ਦਾ ਦੂਜਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ <br/> ਅਗਲੀ ਖ਼ਬਰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਨੇ ਚਲਾਇਆ ਤਲਾਸ਼ੀ ਅਭਿਆਨ <br/>
Ad Position 24