11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ <br/>

Ad Position 21
No active advertisement
ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਅਤੇ ਪਿ੍ੰਸੀ: ਪੀ. ਕੇ. ਠਾਕੁਰ ਵਿਦਿਆਰਥੀਆਂ ਦਾ ਸਨਮਾਨ ਕਰਨ ਸਮੇਂ ਨਾਲ ਮਾਪੇ | ਤਸਵੀਰ : ਰਜਿੰਦਰ ਬੱਤਾ <br/> 08-03-2026
ਭਦੌੜ, 7 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਕਾਦਮਿਕ ਸੈਸ਼ਨ 2025-26 ਦੌਰਾਨ ਪ੍ਰੈੱਪ 1 ਤੋਂ ਅੱਠਵੀਂ, ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਜਿਸ ਵਿਚ ਸਮੂਹ ਬੱਚਿਆਂ ਦੇ ਮਾਪਿਆਂ ਨੇ ਆਪਣੀ ਭਰਵੀਂ ਹਾਜ਼ਰੀ ਭਰੀ | ਇਸ ਸਮੇਂ ਸਕੂਲ ਪ੍ਰਬੰਧਕਾਂ ਵਲੋਂ ਉਕਤ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ ਗਿਆ | ਸਕੂਲ ਦੇ ਸਰਪ੍ਰਸਤ ਡਾ: ਦਰਸ਼ਨ ਸਿੰਘ ਗਿੱਲ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ, ਐੱਮ.ਡੀ. ਰਿਚਾ ਪਨੇਸਰ ਗਿੱਲ ਅਤੇ ਪਿ੍ੰਸੀ: ਪੀ. ਕੇ. ਠਾਕੁਰ ਨੇ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ | ਚੇਅਰਮੈਨ ਡਾ: ਦਰਸ਼ਨ ਸਿੰਘ ਗਿੱਲ ਨੇ ਕਿਹਾ ਕਿ ਇਹ ਪੁਜ਼ੀਸ਼ਨਾਂ ਹਾਸਲ ਕਰਨ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਇਕ-ਦੂਜੇ ਦੇ ਨਾਲ ਸਹਿਯੋਗ ਅਤੇ ਲਗਾਤਾਰ ਸੰਪਰਕ ਬਣਾ ਕੇ ਰੱਖਣ ਦੀ ਲੋੜ ਹੁੰਦੀ ਹੈ ਤਾਂ ਹੀ ਵਿਦਿਆਰਥੀ ਅਜਿਹੀਆਂ ਪ੍ਰਾਪਤੀਆਂ ਕਰਨ ਵਿਚ ਸਫਲ ਹੁੰਦੇ ਹਨ | ਇਸ ਮੌਕੇ 100 ਫ਼ੀਸਦੀ ਹਾਜ਼ਰੀ, ਸਾਫ਼-ਸੁਥਰੀ ਵਰਦੀ, ਵਧੀਆ ਬੈਗ ਮੈਨੇਜਮੈਂਟ, ਆਰਟ ਐਂਡ ਕਰਾਫ਼ਟ, ਸੰਗੀਤ ਅਤੇ ਖੇਡਾਂ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਪੀ.ਕੇ. ਠਾਕੁਰ ਨੇ ਵਿਦਿਆਰਥੀਆਂ ਨੂੰ ਅਗਲੇ ਸੈਸ਼ਨ ਵਿਚ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਐੱਸ.ਬੀ.ਐੱਸ. ਗਰੁੱਪ ਆਫ਼ ਕਾਲਜ ਵਿਖੇ ਨੈਸ਼ਨਲ ਫਾਰਮੇਸੀ ਸਿੱਖਿਆ ਦਿਵਸ ਮਨਾਇਆ <br/> ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਭੋਤਨਾ ਵਿਖੇ ਅੱਖਾਂ ਦਾ ਦੂਜਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ <br/>
Ad Position 24