11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਐੱਸ.ਬੀ.ਐੱਸ. ਗਰੁੱਪ ਆਫ਼ ਕਾਲਜ ਵਿਖੇ ਨੈਸ਼ਨਲ ਫਾਰਮੇਸੀ ਸਿੱਖਿਆ ਦਿਵਸ ਮਨਾਇਆ <br/>

Ad Position 21
No active advertisement
ਐੱਸ.ਬੀ.ਐੱਸ ਗਰੁੱਪ ਆਫ਼ ਕਾਲਜ ਮਹਿਲ ਕਲਾਂ ਵਿਖੇ ਮੁਕਾਬਲਿਆਂ ਦੌਰਾਨ ਕਾਲਜ ਸਟਾਫ਼ ਤੇ ਵਿਦਿਆਰਥੀ | ਤਸਵੀਰ : ਤਰਸੇਮ ਸਿੰਘ ਗਹਿਲ <br/> 08-03-2026
ਮਹਿਲ ਕਲਾਂ, 7 ਮਾਰਚ (ਤਰਸੇਮ ਸਿੰਘ ਗਹਿਲ)-ਐੱਸ.ਬੀ.ਐੱਸ ਗਰੁੱਪ ਆਫ਼ ਕਾਲਜ ਮਹਿਲ ਕਲਾਂ ਵਿਖੇ ਨੈਸ਼ਨਲ ਫਾਰਮੇਸੀ ਸਿੱਖਿਆ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਹ ਦਿਨ ਭਾਰਤ ਵਿਚ ਫਾਰਮੇਸੀ ਸਿੱਖਿਆ ਦੇ ਪਿਤਾ ਮੰਨੇ ਜਾਂਦੇ ਮਹਾਦੇਵ ਲਾਲ ਸ਼੍ਰੋਫ ਦੀ ਜਨਮ ਜੈਯੰਤੀ ਦੇ ਮੌਕੇ ਮਨਾਇਆ ਜਾਂਦਾ ਹੈ | ਇਸ ਮੌਕੇ ਕਾਲਜ ਵਿਚ ਵਿਦਿਆਰਥੀਆਂ ਲੈਕਚਰ, ਰੰਗੋਲੀ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਫਾਰਮੇਸੀ ਸਿੱਖਿਆ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਕਾਲਜ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਫਾਰਮਾਸਿਸਟ ਸਿਹਤ ਸੇਵਾ ਪ੍ਰਣਾਲੀ ਦਾ ਇਕ ਮਹੱਤਵਪੂਰਨ ਹਿੱਸਾ ਹੈ | ਉਹ ਦਵਾਈਆਂ ਦੀ ਤਿਆਰੀ, ਸੰਭਾਲ ਅਤੇ ਮਰੀਜ਼ਾਂ ਨੂੰ ਸਹੀ ਦਵਾਈ ਬਾਰੇ ਜਾਣਕਾਰੀ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ | ਫਾਰਮੇਸੀ ਸਿੱਖਿਆ ਨਾਲ ਵਿਦਿਆਰਥੀਆਂ ਲਈ ਹਸਪਤਾਲਾਂ, ਦਵਾਈ ਕੰਪਨੀਆਂ, ਰਿਸਰਚ ਲੈਬਾਰਟਰੀਆਂ ਅਤੇ ਹੋਰ ਸਿਹਤ ਸਬੰਧੀ ਖੇਤਰਾਂ ਵਿਚ ਰੁਜ਼ਗਾਰ ਦੇ ਮੌਕੇ ਮੌਜੂਦ ਹਨ | ਕਾਲਜ ਦੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਆਪਣੀ ਪੜਾਈ ਨੂੰ ਇਮਾਨਦਾਰੀ ਨਾਲ ਪੂਰਾ ਕਰਨ ਅਤੇ ਸਮਾਜ ਦੀ ਸਿਹਤ ਸੇਵਾ ਵਿਚ ਆਪਣਾ ਯੋਗਦਾਨ ਪਾਉਣ | ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਦਵਾਈਆਂ ਦੀ ਸਹੀ ਵਰਤੋਂ ਬਾਰੇ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ |

Ad Position 22
No active advertisement
ਪਿਛਲੀ ਖ਼ਬਰ ਹਰ ਖੇਤਰ ਵਿਚ ਔਰਤਾਂ ਨੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ-ਲਾਭ ਸਿੰਘ ਉੱਗੋਕੇ <br/> ਅਗਲੀ ਖ਼ਬਰ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ <br/>
Ad Position 24