ਤਪਾ ਮੰਡੀ, 7 ਮਾਰਚ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਉੱਦਮੀ ਅÏਰਤਾਂ ਦੇ ਸਨਮਾਨ ਲਈ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਵਿਧਾਇਕ ਹਲਕਾ ਭਦੌੜ ਲਾਭ ਸਿੰਘ ਉੱਗੋਕੇ ਵਲੋਂ ਬਲਾਕ ਸ਼ਹਿਣਾ ਦੀਆਂ ਉੱਦਮੀ ਅÏਰਤਾਂ ਦਾ ਸਨਮਾਨ ਕੀਤਾ ਗਿਆ | ਇਹ ਸਨਮਾਨ ਸਮਾਗਮ ਅਗਰਵਾਲ ਧਰਮਸ਼ਾਲਾ ਤਪਾ ਵਿਖੇ ਕਰਵਾਇਆ ਗਿਆ ਜਿੱਥੇ ਵਿਧਾਇਕ ਉੱਗੋਕੇ ਵਲੋਂ ਬਲਾਕ ਦੀਆਂ ਕਰੀਬ 100 ਅÏਰਤਾਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਆਪਣਾ ਕੰਮ ਸ਼ੁਰੂ ਕਰ ਕੇ ਆਪਣੇ ਪਰਿਵਾਰਾਂ ਦੀ ਆਰਥਿਕਤਾ ਨੂੰ ਹੁਲਾਰਾ ਦਿੱਤਾ ਹੈ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਅੱਜ ਅÏਰਤਾਂ ਹਰ ਖੇਤਰ ਵਿਚ ਆਪਣੀ ਮਿਹਨਤ, ਸਮਰਪਣ ਅਤੇ ਯੋਗਤਾ ਦੇ ਬਲ 'ਤੇ ਨਵੀਆਂ ਉਚਾਈਆਂ ਹਾਸਲ ਕਰ ਰਹੀਆਂ ਹੈ | ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਪ੍ਰਸ਼ਾਸਨ, ਕਾਰੋਬਾਰ, ਖੇਤੀਬਾੜੀ ਅਤੇ ਖੇਡਾਂ ਸਮੇਤ ਹਰ ਖੇਤਰ ਵਿਚ ਅÏਰਤਾਂ ਨੇ ਆਪਣੀ ਵੱਖਰੀ ਪਛਾਣ ਬਣਾਈ ਹੈ ਅਤੇ ਦੇਸ਼ ਦੀ ਤਰੱਕੀ ਵਿਚ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਅÏਰਤਾਂ ਦੇ ਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮਹਿਲਾਵਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਕਈ ਲੋਕ-ਹਿਤੈਸ਼ੀ ਯੋਜਨਾਵਾਂ ਅਤੇ ਉਪਰਾਲੇ ਕਰ ਰਹੀ ਹੈ | ਇਸ ਮੌਕੇ ਹਲਕਾ ਭਦੌੜ ਦੇ ਵੱਖ-ਵੱਖ ਮਹਿਲਾ ਆਗੂ ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਦਾ ਸਟਾਫ਼ ਮੌਜੂਦ ਸੀ | ਇਸ ਮੌਕੇ ਜਸਵਿੰਦਰ ਸਿੰਘ ਬਲਜੀਤ ਸਿੰਘ ਬਾਸੀ ਸਰਕਲ ਪ੍ਰਧਾਨ ਆਦਿ ਹਾਜ਼ਰ ਸਨ |