11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਐੱਸ.ਬੀ.ਐੱਸ. ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>

Ad Position 21
No active advertisement
ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਅਧਿਆਪਕਾਵਾਂ ਨੂੰ ਸਨਮਾਨਿਤ ਕਰਦੇ ਹੋਏ ਪਿ੍ੰਸੀਪਲ ਕਮਲਜੀਤ ਕੌਰ | ਅਜੀਤ ਤਸਵੀਰ <br/> 08-03-2026
ਬਰਨਾਲਾ, 7 ਮਾਰਚ (ਅਸ਼ੋਕ ਭਾਰਤੀ)-ਐੱਸ.ਬੀ.ਐੱਸ ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਅਧਿਆਪਕਾ ਹਰਮਨਪ੍ਰੀਤ ਕੌਰ ਨੇ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਹਰ ਖੇਤਰ ਵਿਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਹਿਲਾਵਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਨਰਾਇਣ ਗਰਗ ਨੇ ਦੱਸਿਆ ਕਿ ਇਹ ਦਿਨ ਮਹਿਲਾਵਾਂ ਦੇ ਹੱਕਾਂ, ਉਪਲਬਧੀਆਂ ਅਤੇ ਸਮਾਨਤਾ ਲਈ ਸੰਘਰਸ਼ ਦੀ ਯਾਦ ਵਿਚ ਮਨਾਇਆ ਜਾਂਦਾ ਹੈ | ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ ਨੇ ਕਿਹਾ ਕਿ ਅੱਜ ਦੀ ਮਹਿਲਾ ਹਰ ਖੇਤਰ ਵਿਚ ਅੱਗੇ ਵੱਧ ਰਹੀ ਹੈ ਅਤੇ ਸਮਾਜ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾ ਰਹੀ ਹੈ | ਪਿ੍ੰਸੀਪਲ ਕਮਲਜੀਤ ਕੌਰ ਨੇ ਕਿਹਾ ਕਿ ਮਹਿਲਾਵਾਂ ਸਾਡੀ ਸਮਾਜਿਕ ਅਤੇ ਸਭਿਆਚਾਰਕ ਤਰੱਕੀ ਦੀ ਪ੍ਰਤੀਕ ਹਨ | ਉਨ੍ਹਾਂ ਨੇ ਸਕੂਲ ਦੀਆਂ ਸਭ ਮਹਿਲਾ ਅਧਿਆਪਕਾਵਾਂ ਨੂੰ ਮਹਿਲਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਮਿਹਨਤ ਤੇ ਸਮਰਪਣ ਦੀ ਸਰਾਹਨਾ ਕੀਤੀ | ਇਸ ਮੌਕੇ ਪਿ੍ੰਸੀਪਲ ਕਮਲਜੀਤ ਕੌਰ ਵਲੋਂ ਸਕੂਲ ਦੀਆਂ ਮਹਿਲਾ ਅਧਿਆਪਕਾਵਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਹਰ ਖੇਤਰ ਵਿਚ ਔਰਤਾਂ ਨੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ-ਲਾਭ ਸਿੰਘ ਉੱਗੋਕੇ <br/>
Ad Position 24