11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪੰਜਾਬ ਦੇ ਲੋਕ ਬੇਸਬਰੀ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਰਾਹ ਤੱਕ ਰਹੇ-ਐਡਵੋਕੇਟ ਰਾਹੀ <br/>

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਕਰਦੇ ਹੋਏ ਐਡਵੋਕੇਟ ਸਤਨਾਮ ਸਿੰਘ ਰਾਹੀ ਅਤੇ ਸਾਬਕਾ ਸਰਪੰਚ ਗੁਰਦੀਪ ਸਿੰਘ | ਤਸਵੀਰ : ਜਤਿੰਦਰ ਸਿੰਘ ਧਨੌਲਾ <br/> 08-03-2026
ਧਨੌਲਾ, 7 ਮਾਰਚ (ਜਤਿੰਦਰ ਸਿੰਘ ਧਨੌਲਾ)-ਸ਼੍ਰੋਮਣੀ ਅਕਾਲੀ ਦਲ ਦੀ ਇਕ ਵਿਸ਼ੇਸ਼ ਇਕੱਤਰਤਾ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਪਿੰਡ ਅਤਰਗੜ੍ਹ ਵਿਖੇ ਹੋਈ | ਜਿਸ ਵਿਚ ਸਾਬਕਾ ਸਰਪੰਚ ਗੁਰਦੀਪ ਸਿੰਘ, ਕਰਨੈਲ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਰਜੀਤ ਸਿੰਘ ਮੈਂਬਰ, ਜਗਜੀਤ ਸਿੰਘ, ਜਰਨੈਲ ਸਿੰਘ, ਜਗਸੀਰ ਸਿੰਘ, ਰੋਡਾ ਸਿੰਘ, ਬੂਟਾ ਸਿੰਘ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਸਾਬਕਾ ਸਰਪੰਚ ਗੁਰਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਯੋਗ ਰਹਿਨੁਮਾਈ ਹੇਠ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਗੁਲਾਬ ਸਿੰਘ ਬਾਵਾ, ਕਰਮਜੀਤ ਸਿੰਘ, ਕਰਨੈਲ ਸਿੰਘ, ਹਰਪ੍ਰੀਤ ਸਿੰਘ, ਮਨਜੀਤ ਸਿੰਘ, ਕਾਲਾ ਦਾਸ, ਸੋਨੀ ਦਾਸ, ਪਰਮਜੀਤ ਸਿੰਘ, ਚਰਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਜਸਵਿੰਦਰ ਸਿੰਘ, ਸੰਦੀਪ ਸਿੰਘ, ਬਲਕਾਰ ਸਿੰਘ, ਬੂਟਾ ਦਾਸ ਅਤੇ ਅਰਸ਼ਪ੍ਰੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ | ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਸੰਬੋਧਨ ਕਰਦਿਆਂ ਆਖਿਆ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਰਾਹ ਤੱਕ ਰਹੇ ਹਨ ਅਤੇ ਮਿਹਨਤ ਕਰਨ ਵਾਲੇ ਨੌਜਵਾਨਾਂ ਨੂੰ ਪਾਰਟੀ ਸਫ਼ਾਂ ਵਿਚ ਸ਼ਾਮਿਲ ਹੋਣ ਤੇ ਭਰਵਾ ਸਵਾਗਤ ਕੀਤਾ ਜਾ ਰਿਹਾ ਹੈ | ਉਨ੍ਹਾਂ ਆਖਿਆ ਕਿ ਵੱਖ-ਵੱਖ ਪਾਰਟੀਆਂ ਛੱਡ ਕੇ ਆਉਣ ਵਾਲੇ ਇਨ੍ਹਾਂ ਨੌਜਵਾਨਾਂ ਨੂੰ ਸਰਕਾਰ ਆਉਣ 'ਤੇ ਢੁਕਵੇਂ ਅਹੁਦੇ ਦੇ ਕੇ ਨਿਵਾਜਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਜਾ ਰਹੀ ਕਿਸਾਨ ਜਾਗਿ੍ਤੀ ਯਾਤਰਾ ਦਾ ਤਪਾ ਪਹੁੰਚਣ 'ਤੇ ਗਰਮਜੋਸ਼ੀ ਨਾਲ ਸਵਾਗਤ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਸ਼ੁਰੂ <br/>
Ad Position 24