11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਜਾ ਰਹੀ ਕਿਸਾਨ ਜਾਗਿ੍ਤੀ ਯਾਤਰਾ ਦਾ ਤਪਾ ਪਹੁੰਚਣ 'ਤੇ ਗਰਮਜੋਸ਼ੀ ਨਾਲ ਸਵਾਗਤ <br/>

Ad Position 21
No active advertisement
ਕਿਸਾਨ ਜਾਗਿ੍ਤੀ ਯਾਤਰਾ ਦੌਰਾਨ ਜਗਜੀਤ ਸਿੰਘ ਡੱਲੇਵਾਲ ਅਤੇ ਸਾਥੀਆਂ ਦੇ ਤਪਾ ਪਹੁੰਚਣ 'ਤੇ ਭਰਵਾਂ ਸਵਾਗਤ ਕਰਦੇ ਹੋਏ ਜਥੇਬੰਦੀ ਦੇ ਨੁਮਾਇੰਦੇ | ਤਸਵੀਰ : ਪ੍ਰਵੀਨ ਗਰਗ <br/> 08-03-2026
ਤਪਾ ਮੰਡੀ, 7 ਮਾਰਚ (ਪ੍ਰਵੀਨ ਗਰਗ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕੱਢੀ ਜਾ ਰਹੀ ਕਿਸਾਨ ਜਾਗਿ੍ਤੀ ਯਾਤਰਾ ਜਦੋਂ ਤਪਾ ਪੁਲਿਸ ਸਟੇਸ਼ਨ (ਬਰਨਾਲਾ-ਬਠਿੰਡਾ) ਨੇੜੇ ਪਹੁੰਚੀ ਤਾਂ ਵੱਖ-ਵੱਖ ਕਿਸਾਨ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਫੁੱਲਾਂ ਦੀ ਵਰਖਾ ਕਰ ਕੇ ਅਤੇ ਹਾਰ ਪਾ ਕੇ ਇਸ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਯਾਤਰਾ ਦੀ ਅਗਵਾਈ ਆਲ ਇੰਡੀਆ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਕਨਵੀਨਰ ਜਗਜੀਤ ਸਿੰਘ ਡੱਲੇਵਾਲ, ਸ਼ਾਂਤਾ ਕੁਮਾਰ ਜਨਰਲ ਸਕੱਤਰ, ਅਭਿਮੰਨੂ ਕੌਹਾੜ ਹਰਿਆਣਾ ਕਰ ਰਹੇ ਹਨ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਖੇਤੀਬਾੜੀ ਖੇਤਰ ਦੀ ਅਣਦੇਖੀ ਕੀਤੀ ਜਾ ਰਹੀ ਹੈ, ਜਿਸ ਕਾਰਨ ਦੇਸ਼ ਭਰ ਵਿਚ ਕਿਸਾਨ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਹਜ਼ਾਰਾਂ ਕਿਸਾਨ ਆਤਮਹੱਤਿਆ ਕਰਨ ਲਈ ਮਜਬੂਰ ਹੋ ਰਹੇ ਹਨ | ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਯਾਤਰਾ 7 ਫਰਵਰੀ ਤੋਂ ਸ਼ੁਰੂ ਹੋ ਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਪਿੰਡਾਂ ਵਿਚੋਂ ਗੁਜ਼ਰ ਰਹੀ ਹੈ | ਯਾਤਰਾ 9 ਮਾਰਚ ਨੂੰ ਜੰਮੂ ਪਹੁੰਚੇਗੀ ਅਤੇ ਇਸ ਤੋਂ ਬਾਅਦ 12 ਮਾਰਚ ਨੂੰ ਅੰਮਿ੍ਤਸਰ ਪੜਾਅ ਸਮਾਪਤ ਕੀਤਾ ਜਾਵੇਗਾ, ਅੱਗੇ 19 ਮਾਰਚ ਨੂੰ ਰਾਮਲੀਲਾ ਗਰਾਊਾਡ ਦਿੱਲੀ ਵਿਚ ਵੱਡੀ ਕਿਸਾਨ ਸਭਾ ਕਰ ਕੇ ਆਪਣੀਆਂ ਮੰਗਾਂ ਸਬੰਧੀ ਇਕ ਪ੍ਰਸਤਾਵ ਪਾਸ ਕਰ ਕੇ ਪ੍ਰਧਾਨ ਮੰਤਰੀ ਭਾਰਤ ਸਰਕਾਰ ਦੇ ਨਾਂਅ ਮੰਗ-ਪੱਤਰ ਦਿੱਤਾ ਜਾਵੇਗਾ ਜਾਵੇਗਾ | ਜਿਸ ਵਿਚ ਰਾਜਸਥਾਨ, ਕਰਨਾਟਕਾ, ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਤੇਲੰਗਾਨਾ, ਯੂ.ਪੀ ਆਦਿ ਸੂਬਿਆਂ ਤੋਂ ਕਿਸਾਨ ਆਗੂ ਪਹੁੰਚ ਰਹੇ ਹਨ | ਇਸ ਮੌਕੇ ਜ਼ਿਲ੍ਹਾ ਸੀ.ਮੀਤ ਪ੍ਰਧਾਨ ਜਸਪਾਲ ਕਲਾਲਮਾਜਰਾ, ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ, ਜ਼ਿਲ੍ਹਾ ਜਨਰਲ ਸਕੱਤਰ ਨਛੱਤਰ ਸਿੰਘ, ਬਲਾਕ ਆਗੂ ਬਰਨਾਲਾ ਜਗਜੀਤ ਸਿੰਘ ਜੱਗਾ, ਬਲਾਕ ਆਗੂ ਸ਼ਹਿਣਾ ਗੁਰਪ੍ਰੀਤ ਮੋੜ, ਬਲਾਕ ਆਗੂ ਮਹਿਲ ਕਲਾਂ ਜਸਪਾਲ ਸਿੰਘ ਸਹਿਜੜਾ, ਜਰਸ਼ਨ ਸਿੰਘ ਖ਼ਜ਼ਾਨਚੀ ਢਿਲਵਾਂ, ਗੁਰਚਰਨ ਸਿੰਘ ਰੂੜੇਕੇ ਕਲਾਂ, ਗੁਰਪ੍ਰੀਤ ਸਿੰਘ ਪੱਖੇ, ਮਲਕੀਤ ਸਿੰਘ ਢਿਲਵਾਂ, ਗਿਆਨ ਸਿੰਘ ਬਾਜਵਾ ਆਦਿ ਵੱਡੀ ਗਿਣਤੀ 'ਚ ਹਾਜ਼ਰ ਕਿਸਾਨਾਂ ਨੇ ਫੁੱਲਾਂ ਦੀ ਵਰਖਾ ਅਤੇ ਹਾਰ ਪਾ ਕੇ ਸਵਾਗਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਪੰਜਾਬ ਦੇ ਲੋਕ ਬੇਸਬਰੀ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਰਾਹ ਤੱਕ ਰਹੇ-ਐਡਵੋਕੇਟ ਰਾਹੀ <br/>
Ad Position 24