16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੱਲ੍ਹੇ ਨੀ ਧੇਲਾ, ਕਰਦੀ ਮੇਲਾ ਮੇਲਾ' ਵਾਲੀ ਹਾਲਤ ਹੈ 'ਆਪ' ਸਰਕਾਰ ਦੀ-ਕੇਵਲ ਸਿੰਘ ਢਿੱਲੋਂ

Ad Position 21
repet_subhas-goyals [Copy P29]
ਅਜੀਤ ਡੈਸਕ 09-03-2026
ਬਰਨਾਲਾ, 8 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਬਜਟ ਨੂੰ ਲੈ ਕੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ, ਸੂਬਾ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਵਿਅੰਗ ਰੂਪ ਵਿਚ ਪ੍ਰਤੀਕਰਮ ਦਿੱਤਾ ਹੈ | ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 'ਪੱਲੇ ਨੀ ਧੇਲਾ ਕਰਦੀ ਮੇਲਾ ਮੇਲਾ ਵਾਲੀ' ਹਾਲਾਤ ਅੱਜ ਸੂਬੇ ਦੀ 'ਆਪ' ਸਰਕਾਰ ਦੀ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੀਆਂ ਨਾਕਾਮੀਆਂ ਅਤੇ ਮਾੜੀ ਕਾਰਗੁਜ਼ਾਰੀ ਸਦਕਾ ਸੂਬੇ ਸਿਰ 4 ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਚੜ੍ਹ ਗਿਆ ਹੈ | ਅਜਿਹੇ ਹਾਲਾਤ ਵਿਚ ਸਰਕਾਰ ਪੱਲੇ ਸਿਰਫ਼ ਐਲਾਨ ਹੀ ਬਚੇ ਹਨ ਅਤੇ ਕਰ ਕੁੱਝ ਨਹੀਂ ਸਕਦੀ | ਕੇਵਲ ਸਿੰਘ ਢਿੱਲੋਂ ਨੇ ਸਰਕਾਰ ਵਲੋਂ ਅÏਰਤਾਂ ਨੂੰ 1000 ਰੁਪਏ ਦੇਣ ਦੀ ਯੋਜਨਾ ਸਬੰਧੀ ਕਿਹਾ ਕਿ ਸਰਕਾਰ ਸਾਡੀਆਂ ਸਤਿਕਾਰਯੋਗ ਅÏਰਤਾਂ ਨੂੰ ਕੇਵਲ ਇੱਕ ਮਹੀਨੇ ਦਾ 1000 ਰੁਪਏ ਦੇ ਕੇ ਪੱਲਾ ਛੁਡਾਉਣਾ ਚਾਹੁੰਦੀ ਹੈ | ਚਾਰ ਸਾਲਾਂ ਤੋਂ ਸਰਕਾਰ ਨੂੰ ਅÏਰਤਾਂ ਨੂੰ ਇਹ ਪੈਸਾ ਦੇਣਾ ਕਿਉਂ ਯਾਦ ਨਹੀਂ ਆਇਆ | ਹੁਣ ਸਰਕਾਰ ਦਾ ਫ਼ਰਜ਼ ਬਣਦਾ ਸੀ ਕਿ ਪਿਛਲੇ ਚਾਰ ਸਾਲਾਂ ਦਾ ਬਕਾਇਆ ਵੀ ਨਾਲ ਦਿੱਤਾ ਜਾਂਦਾ | ਇਹ ਆਮ ਆਦਮੀ ਪਾਰਟੀ ਵਲੋਂ ਚੋਣਾਂ ਦੇ ਮੱਦੇਨਜ਼ਰ ਝੂਠਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ਉੱਪਰ ਫ਼ੇਲ੍ਹ ਹੋ ਗਈ ਹੈ | ਪੰਜਾਬ ਵਿਚ ਅਮਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਰੋਜ਼ਾਨਾ ਪੰਜਾਬ ਵਿਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਹੋ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਸੈਕਰਡ ਹਾਰਟ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਝੂਠੀ ਕਹਾਣੀ ਘੜ ਕੇ ਝੂਠੀ ਸ਼ੌਹਰਤ ਅਤੇ ਪੁਲਿਸ ਸੁਰੱਖਿਆ ਹਾਸਿਲ ਕਰਨ ਦੇ ਮਾਮਲੇ ਵਿਚ ਪੰਜ ਵਿਅਕਤੀ ਗਿ੍ਫ਼ਤਾਰ <br/>
Ad Position 24