ਬਰਨਾਲਾ, 8 ਮਾਰਚ (ਅਸ਼ੋਕ ਭਾਰਤੀ)-ਸੈਕਰਡ ਹਾਰਟ ਇੰਟਰਨੈਸ਼ਨਲ ਕਾਲਜ ਆਫ਼ ਐਜੂਕੇਸ਼ਨ ਬਰਨਾਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਪੰਜਾਬੀ ਸਭਿਆਚਾਰ 'ਤੇ ਅਧਾਰਿਤ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਸਮਾਗਮ ਵਿਚ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸਤਵੰਤ ਸਿੰਘ ਦਾਨੀ, ਵਾਇਸ ਚੇਅਰਮੈਨ ਤਨਵੀਰ ਸਿੰਘ ਦਾਨੀ ਅਤੇ ਕਾਲਜ ਦੇ ਪਿ੍ੰਸੀਪਲ ਡਾ: ਤੀਰਥ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਇਸ ਮੌਕੇ ਉਨ੍ਹਾਂ ਨੇ ਸਮਾਜ ਵਿਚ ਮਹਿਲਾਵਾਂ ਦੀ ਭੂਮਿਕਾ, ਉਨ੍ਹਾਂ ਦੀਆਂ ਸ਼ਾਨਦਾਰ ਉਪਲਬਧੀਆਂ ਅਤੇ ਮਹਿਲਾ ਸ਼ਕਤੀਕਰਨ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ | ਇਨ੍ਹਾਂ ਤੋਂ ਬਿਨਾਂ ਸਮਾਜ ਦੀ ਤਰੱਕੀ ਸੰਭਵ ਨਹੀਂ | ਇਸ ਮੌਕੇ ਵਿਦਿਆਰਥਣਾਂ ਵਲੋਂ ਮਹਿਲਾ ਸ਼ਕਤੀਕਰਨ ਸਿੱਖਿਆ ਅਤੇ ਸਮਾਨ ਅਧਿਕਾਰਾਂ ਨਾਲ ਸਬੰਧਿਤ ਕਵਿਤਾਵਾਂ, ਭਾਸ਼ਣ ਅਤੇ ਨਾਟਕ ਵੀ ਪੇਸ਼ ਕੀਤੇ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |