16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਭਾਜਪਾ ਦੀ 14 ਮਾਰਚ ਦੀ ਰੈਲੀ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਮੋੜ ਸਾਬਤ ਹੋਵੇਗੀ-ਰਮਨ ਜਵੰਧਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-03-2026
ਟੱਲੇਵਾਲ, 8 ਮਾਰਚ (ਸੋਨੀ ਚੀਮਾ)-ਭਾਰਤੀ ਜਨਤਾ ਪਾਰਟੀ ਵਲੋਂ 14 ਮਾਰਚ ਨੂੰ ਕੀਤੀ ਜਾ ਰਹੀ ਵਿਸਾਲ ਰੈਲੀ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਸਾਬਤ ਹੋਵੇਗੀ | ਇਹ ਸ਼ਬਦ ਰਮਨ ਜਵੰਧਾ ਜ਼ਿਲ੍ਹਾ ਯੂਥ ਪ੍ਰਧਾਨ ਭਾਰਤੀ ਜਨਤਾ ਪਾਰਟੀ ਨੇ ਗੱਲਬਾਤ ਕਰਦਿਆਂ ਆਖ | ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਵਲੋਂ 14 ਮਾਰਚ ਨੂੰ ਮੋਗਾ ਰੈਲੀ ਤੈਅ ਕੀਤੀ ਗਈ ਹੈ, ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ | ਪੰਜਾਬ ਭਾਜਪਾ ਇਸ ਰੈਲੀ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਏਗੀ | ਉਨ੍ਹਾਂ ਕਿਹਾ ਕਿ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਇਹ ਵਿਸ਼ਾਲ ਰੈਲੀ ਪੰਜਾਬ ਦੀ ਰਾਜਨੀਤੀ 'ਚ ਇਕ ਨਵਾਂ ਮੋੜ ਸਾਬਤ ਹੋਵੇਗੀ | ਇਸ ਰੈਲੀ ਨੂੰ ਸੰਬੋਧਨ ਕਰਨ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ, ਜਿਸ ਕਾਰਨ ਭਾਜਪਾ ਦੇ ਆਗੂਆਂ ਤੇ ਵਰਕਰਾਂ ਵਿਚ ਵੱਡਾ ਉਤਸ਼ਾਹ ਹੈ | ਉਨ੍ਹਾਂ ਜ਼ਿਲੇ੍ਹ ਦੇ ਸਮੂਹ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੇ ਜੋਸ਼ ਤੇ ਸਮਰਪਣ ਨਾਲ ਰੈਲੀ ਨੂੰ ਲਾਮਿਸਾਲ ਬਣਾਉਣ ਲਈ ਦੀਆਂ ਤਿਆਰੀਆਂ 'ਚ ਜੱੁਟ ਜਾਣ ਤਾਂ ਜੋ ਇਹ ਰੈਲੀ ਇਤਿਹਾਸਕ ਬਣ ਸਕੇ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਲੋਕਾਂ ਦੇ ਮੁੱਦਿਆਂ ਲਈ ਲੜਦੀ ਆਈ ਹੈ ਤੇ ਇਹ ਰੈਲੀ ਵੀ ਪੰਜਾਬ ਦੇ ਭਵਿੱਖ ਤੇ ਵਿਕਾਸ ਨੂੰ ਧਿਆਨ 'ਚ ਰੱਖ ਕੇ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਮੁਖ਼ਤਿਆਰ ਸਿੰਘ ਜਵੰਧਾ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਲੋਕਾਂ ਨੇ ਦਿੱਤੀ ਸ਼ਰਧਾਂਜਲੀ <br/> ਅਗਲੀ ਖ਼ਬਰ ਪਿੰਡ ਕਾਹਨੇਕੇ ਵਿਖੇ ਕਵੀਸ਼ਰੀ ਦਰਬਾਰ ਅੱਜ
Ad Position 24