16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

'ਆਪ' ਸਰਕਾਰ ਦੇ ਚਾਰ ਸਾਲ ਪੰਜਾਬ ਨੂੰ ਪਏ ਹਨ ਬਹੁਤ ਭਾਰੀ-ਸੁਨੀਲ ਜਾਖੜ <br/>

Ad Position 21
repet_subhas-goyals [Copy P29]
ਬਰਨਾਲਾ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਨਾਲ ਕੇਵਲ ਸਿੰਘ ਢਿੱਲੋਂ, ਦਿਆਲ ਸਿੰਘ ਸੋਢੀ, ਯਾਦਵਿੰਦਰ ਸ਼ੰਟੀ ਅਤੇ ਹੋਰ ਆਗੂ | ਤਸਵੀਰ: ਰਿੰਪੀ ਸਟੂਡੀਓ <br/> 09-03-2026
ਬਰਨਾਲਾ, 8 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 14 ਮਾਰਚ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਰੈਲੀ ਸਬੰਧੀ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਸਥਾਨਕ ਵਾਈ.ਐਸ. ਸਕੂਲ ਵਿਖੇ ਜ਼ਿਲ੍ਹੇ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਸਮੇਂ ਦੋ ਵੱਡੇ ਫ਼ਿਕਰਾਂ ਵਿਚ ਜਿਉਂ ਰਹੇ ਹਨ | ਪਹਿਲਾ ਪੰਜਾਬ ਦੇ ਬੱਚੇ ਦਿਨੋਂ ਦਿਨ ਨਸ਼ਿਆਂ ਵਿਚ ਗ੍ਰਸਤ ਹੋ ਕੇ ਆਪਣਾ ਜਿੰਦਗੀ ਬਰਬਾਦ ਕਰ ਰਹੇ ਹਨ ਅਤੇ ਦੂਸਰਾ ਅੱਜ ਗੈਂਗਸਟਰਾਂ ਵਲੋਂ ਸ਼ਰੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਤੇ ਕਤਲ ਕੀਤੇ ਜਾ ਰਹੇ ਹਨ | ਇਨ੍ਹਾਂ ਦੋਵੇਂ ਫ਼ਿਕਰਾਂ ਤੋਂ ਪੰਜਾਬ ਵਾਸੀਆਂ ਨੂੰ ਨਿਜਾਤ ਦਿਵਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਵਿਚ ਆ ਰਹੇ ਹਨ ਅਤੇ ਪੰਜਾਬ ਵਾਸੀਆਂ ਵਿਚ ਵੀ ਭਾਜਪਾ ਅਤੇ ਅਮਿਤ ਸ਼ਾਹ ਦੇ ਆਉਣ ਨਾਲ ਇੱਕ ਆਸ ਦੀ ਕਿਰਨ ਦਿਖਾਈ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੰਜਾਬ ਨੂੰ ਬਹੁਤ ਭਾਰੀ ਪਏ ਹਨ ਅਤੇ ਇਸ ਸਮੇਂ ਸੂਬਾ ਬਹੁਤ ਚਿੰਤਾਜਨਕ ਹਲਾਤਾਂ ਵਿਚੋਂ ਗੁਜ਼ਰ ਰਿਹਾ ਹੈ | ਪੰਜਾਬ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਬਲਕਿ ਅਰਵਿੰਦ ਕੇਜਰੀਵਾਲ ਚਲਾ ਰਿਹਾ ਹੈ ਅਤੇ ਪੰਜਾਬ ਨੂੰ ਬੁਰੀ ਤਰ੍ਹਾਂ ਲੁੱਟਿਆ ਜਾ ਰਿਹਾ ਹੈ | ਪੰਜਾਬ ਦੇ ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਅਤੇ ਬਜਟ ਦਾ ਨਾਮ 'ਗਰੰਟੀਆਂ ਪੂਰੀਆਂ ਕਰਨ ਵਾਲਾ ਬਜਟ' ਦੱਸਣ 'ਤੇ ਸ੍ਰੀ ਜਾਖੜ ਨੇ ਕਿਹਾ ਕਿ ਮੈਂ ਇਸ ਬਜਟ ਨੂੰ ਪੰਜਾਬ ਦੀਆਂ ਜੜ੍ਹਾਂ ਪੁੱਟਣ ਵਾਲਾ ਬਜਟ ਕਹਾਂਗਾ ਕਿਉਂਕਿ ਸੂਬਾ ਇਸ ਸਮੇਂ ਸਾਢੇ ਚਾਰ ਲੱਖ ਕਰੋੜ ਰੁਪਏ ਤੋਂ ਵਧੇਰੇ ਕਰਜ਼ੇ ਦੀ ਮਾਰ ਝੱਲ ਰਿਹਾ ਹੈ | ਪੰਜਾਬ ਸਰਕਾਰ ਦੀ ਇਸ ਸਮੇਂ ਇਹ ਹਾਲਤ ਹੈ ਕਿ 'ਪੱਲ੍ਹੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ' | ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਸਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਮੇਰੇ ਜਾਂ ਅਸ਼ਵਨੀ ਸ਼ਰਮਾ ਦੇ ਹੱਥ ਨਹੀਂ ਹੈ, ਅਸੀਂ ਤਾਂ ਸਿਰਫ਼ ਰਾਏ ਦੇ ਸਕਦੇ ਹਨ ਲੇਕਿਨ ਇਸ ਦਾ ਫ਼ੈਸਲਾ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੇ ਕਰਨਾ ਹੈ | ਇਸ ਮੌਕੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ, ਸੀਨੀਅਰ ਆਗੂ ਜਥੇਦਾਰ ਸੁਖਵੰਤ ਸਿੰਘ ਧਨੌਲਾ, ਇੰਜ: ਗੁਰਜਿੰਦਰ ਸਿੰਘ ਸਿੱਧੂ, ਗੁਰਦਰਸ਼ਨ ਸਿੰਘ ਬਰਾੜ, ਗੁਰਸ਼ਰਨ ਸਿੰਘ ਠੀਕਰੀਵਾਲਾ, ਐਡਵੋਕੇਟ ਵਿਸ਼ਾਲ ਸ਼ਰਮਾ, ਬਲਜਿੰਦਰ ਸਿੰਘ, ਰਾਜੂ ਚੌਧਰੀ, ਰਾਜਿੰਦਰ ਉੱਪਲ, ਨਰਿੰਦਰ ਗਰਗ ਨੀਟਾ, ਪੁਨੀਤ ਕੌਸ਼ਲ ਮੋਨੂੰ, ਪਰੈਟੀ ਭਾਰਤੀ ਤਪਾ, ਸੋਮਨਾਥ ਸ਼ਰਮਾ, ਬਲਦੀਪ ਸਿੰਘ ਮਹਿਲ ਖੁਰਦ, ਗੁਰਦੇਵ ਸਿੰਘ ਮੱਕੜਾ, ਜਗਤਾਰ ਸਿੰਘ ਧਨੌਲਾ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਦੀਵਾਨਾ ਵਿਖੇ ਅੱਖਾਂ ਦਾ 20ਵਾਂ ਆਪ੍ਰੇਸ਼ਨ ਕੈਂਪ ਲਗਾਇਆ <br/> ਅਗਲੀ ਖ਼ਬਰ ਮੁਖ਼ਤਿਆਰ ਸਿੰਘ ਜਵੰਧਾ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਲੋਕਾਂ ਨੇ ਦਿੱਤੀ ਸ਼ਰਧਾਂਜਲੀ <br/>
Ad Position 24