ਸ਼ਹਿਣਾ, 8 ਮਾਰਚ (ਸੁਰੇਸ਼ ਗੋਗੀ)-ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਜਿੱਥੇ ਵੀ ਕਿਤੇ ਰੈਲੀਆਂ ਕਰ ਰਹੇ ਹਨ, ਲੋਕਾਂ ਦਾ ਠਾਠਾਂ ਮਾਰਦਾ ਇਕੱਠ ਰੈਲੀਆਂ ਵਿਚ ਸ਼ਾਮਿਲ ਹੁੰਦਾ ਹੈ | ਇਹ ਸ਼ਬਦ ਐਡਵੋਕੇਟ ਸਤਨਾਮ ਸਿੰਘ ਰਾਹੀ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਨੇ ਪਿੰਡ ਭਗਤਪੁਰਾ ਵਿਖੇ ਸਾਬਕਾ ਸਰਪੰਚ ਚਮਕੌਰ ਸਿੰਘ ਮਾਨ ਦੇ ਘਰ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਭਦੌੜ ਹਲਕੇ ਦੀ ਜੋ ਤਾਜੋਕੇ ਵਿਖੇ 15 ਮਾਰਚ ਨੂੰ ਰੈਲੀ ਰੱਖੀ ਗਈ ਹੈ | ਉਸ ਵਿਚ ਰਿਕਾਰਡ ਤੋੜ ਇਕੱਠ ਹੋਵੇਗਾ | ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਭਦੌੜ ਹਲਕੇ ਵਿਚ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਤੇ ਚੜ੍ਹਦੀ ਕਲ੍ਹਾਂ ਵਿਚ ਹੈ | ਇਸ ਸਮੇਂ ਜਥੇਦਾਰ ਬਲਦੇਵ ਸਿੰਘ ਚੰੂਘਾ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਕਮੇਟੀ, ਗੁਰਪ੍ਰੀਤ ਸਿੰਘ ਮਾਨ ਸਾਬਕਾ ਚੇਅਰਮੈਨ, ਜ਼ੈਲਦਾਰ ਬੀਰਇੰਦਰ ਸਿੰਘ, ਬਲਵਿੰਦਰ ਸਿੰਘ ਪਪਨਾ, ਗੁਰਵੀਰ ਸਿੰਘ ਮੌੜ, ਕਮਲਜੀਤ ਸਿੰਘ ਬਬਲੀ ਸਰਕਲ ਪ੍ਰਧਾਨ, ਨੰਬਰਦਾਰ ਇੰਦਰਜੀਤ ਸਿੰਘ ਮੌੜ, ਹਰਜੀਤ ਸਿੰਘ ਜੀਤਾ ਸਾਬਕਾ ਸਰਪੰਚ, ਸੁਖਦੀਪ ਸਿੰਘ ਮਾਨ, ਗੁਰਜੰਟ ਸਿੰਘ ਭਗਤਪੁਰਾ,ਰਾਏ ਸਿੰਘ, ਗੁਰਲਾਲ ਸਿੰਘ ਸਾਬਕਾ ਸਰਪੰਚ ਸੁਖਪੁਰ, ਜਗਸੀਰ ਸਿੰਘ ਸਾਬਕਾ ਸਰਪੰਚ ਗਿੱਲ ਕੋਠੇ ਅਤੇ ਹੋਰ ਵੀ ਆਗੂ ਹਾਜਰ ਸਨ |