ਬਰਨਾਲਾ, 8 ਮਾਰਚ (ਅਸ਼ੋਕ ਭਾਰਤੀ)-ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਮਾਈ ਭਾਰਤ ਕੇਂਦਰ ਬਰਨਾਲਾ ਵਲੋਂ ਡਿਪਟੀ ਡਾਇਰੈਕਟਰ ਰਾਹੁਲ ਸੈਣੀ ਦੀ ਪ੍ਰਧਾਨਗੀ ਹੇਠ ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਸਪੋਰਟਸ ਅਥਾਰਿਟੀ ਆਫ਼ ਇੰਡੀਆ ਅਤੇ ਖੇਡ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਖੇਡ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪ੍ਰੋਗਰਾਮ ਵਿਚ ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਦੇ ਪਿ੍ੰਸੀਪਲ ਡਾ: ਸੁਸ਼ੀਲ ਬਾਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਫਾਈਨ ਆਰਟਸ ਵਿਭਾਗ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਔਰਤ ਨਿਸ਼ਸਤਰੀਕਰਨ ਦੇ ਸੰਦਰਭ ਵਿਚ ਪੋਸਟਰ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਦੌੜ ਵਿਚ ਪੁਜੀਸ਼ਨ ਹਾਸਲ ਕਰਨ ਵਾਲੇ ਵਲੰਟੀਅਰ ਨੂੰ ਮੈਡਲ ਤੇ ਸਰਟੀਫਿਕੇਟ ਦਿੱਤੇ ਗਏ | ਜਿਸ ਵਿਚ 13 ਸਾਲ ਤੋਂ ਘੱਟ 100 ਮੀਟਰ ਵਿਚ ਦਿਵਜੋਤ ਕੌਰ ਨੇ ਪਹਿਲਾ, ਜੋਆ ਨੇ ਦੂਜਾ ਅਤੇ ਸੁਖਮਨਪ੍ਰੀਤ ਕੌਰ ਨੇ ਤੀਜਾ, 200 ਮੀਟਰ ਵਿਚ ਗੁਰਬਾਣੀ ਨੇ ਪਹਿਲਾ, ਹਰਸ਼ਿਕਾ ਨੇ ਦੂਜਾ ਤੇ ਵੰਦਨਾ ਨੇ ਤੀਜਾ ਸਥਾਨ ਹਾਸਲ ਕੀਤਾ | 400 ਮੀਟਰ ਵਿਚ ਜੋਯਾ, ਵੰਦਨਾ ਅਤੇ ਗੁਰਬਾਣੀ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ 13 ਤੋਂ 18 ਸਾਲ ਤੱਕ ਵਰਗ ਵਿਚ 100 ਮੀਟਰ ਦੌੜ ਵਿਚ ਜਸ਼ਨਦੀਪ ਕੌਰ ਨੇ ਪਹਿਲਾ, ਸੁਮਨਪ੍ਰੀਤ ਕੌਰ ਨੇ ਦੂਜਾ ਅਤੇ ਰੁਬਲਪ੍ਰੀਤ ਨੇ ਤੀਜਾ ਸਥਾਨ ਹਾਸਿਲ ਕੀਤਾ | 200 ਮੀਟਰ ਵਿਚ ਜਸ਼ਨਦੀਪ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਨੇ ਦੂਜਾ ਅਤੇ ਅਰਮਨਪ੍ਰੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ | 400 ਮੀਟਰ ਵਿਚ ਅਰਮਨਪ੍ਰੀਤ ਕੌਰ ਨੇ ਪਹਿਲਾ, ਪਲਵਿੰਦਰ ਕੌਰ ਨੇ ਦੂਜਾ ਅਤੇ ਜਸਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ 18 ਸਾਲ ਤੋਂ ਵੱਧ ਵਿਚ 100 ਮੀਟਰ ਵਿਚ ਹੁਸਨਪ੍ਰੀਤ ਕੌਰ ਨੇ ਪਹਿਲਾ, ਲਖਵੀਰ ਕੌਰ ਨੇ ਦੂਜਾ ਤੇ ਗੋਮਤੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ | 200 ਮੀਟਰ ਵਿਚ ਹੁਸਨਪ੍ਰੀਤ ਕੌਰ ਨੇ ਪਹਿਲਾ, ਅਨਮੋਲ ਨੇ ਦੂਜਾ ਅਤੇ ਕੋਮਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ | 400 ਮੀਟਰ ਵਿਚ ਅਮਨਜੀਤ ਨੇ ਪਹਿਲਾ, ਲਖਵੀਰ ਕੌਰ ਨੇ ਦੂਜਾ ਤੇ ਹਰਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਸਮਾਗਮ ਦੌਰਾਨ ਮਾਈ ਭਾਰਤ ਕੇਂਦਰ ਬਰਨਾਲਾ ਦੇ ਡਿਪਟੀ ਡਾਇਰੈਕਟਰ ਰਾਹੁਲ ਸੈਣੀ ਨੇ ਮੁੱਖ ਮਹਿਮਾਨ ਪਿ੍ੰਸੀਪਲ ਮੈਡਮ ਡਾਕਟਰ ਸੁਸ਼ੀਲ ਬਾਲਾ, ਸਪੋਰਟਸ ਵਿਭਾਗ ਦੇ ਜਸਪ੍ਰੀਤ ਸਿੰਘ, ਹਰਨੇਕ ਸਿੰਘ, ਹਰਦੀਪ ਸਿੰਘ, ਨਵਜੀਤ ਸਿੰਘ ਸਪੋਰਟਸ ਅਥਾਰਿਟੀ, ਮਾਈ ਭਾਰਤ ਕੇਂਦਰ ਵਲੋਂ ਐਨ.ਐੱਸ.ਐੱਸ. ਵਿਭਾਗ ਦੇ ਪ੍ਰੋਗਰਾਮ ਅਫਸਰ ਮੈਡਮ ਅਰਚਨਾ, ਪੰਜਾਬੀ ਵਿਭਾਗ ਦੇ ਮੈਡਮ ਜਸਵੀਰ ਕੌਰ, ਮੈਡਮ ਵੀਰਪਾਲ ਕੌਰ, ਮੈਡਮ ਕਿਰਨ ਸਿੱਕਰੀ ਅਤੇ ਮੈਡਮ ਮਨਪ੍ਰੀਤ ਕੌਰ, ਵਲੰਟੀਅਰ ਲਵਪ੍ਰੀਤ ਸਿੰਘ ਤੇ ਸਿਮਰੀ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਪਿ੍ੰਸੀਪਲ ਤੇ ਵਿਦਿਆਰਥੀ ਹਾਜ਼ਰ ਸਨ |