09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਬਜਟ ਨੇ ਹਲਕਾ ਮਹਿਲ ਕਲਾਂ ਦੇ ਲੋਕਾਂ ਦੀਆਂ ਉਮੀਦਾਂ 'ਤੇ ਪਾਣੀ ਫੇਰਿਆ-ਡਾ. ਬਲਵੰਤ ਰਾਏ ਸ਼ਰਮਾ

Ad Position 21
No active advertisement
ਅਜੀਤ ਡੈਸਕ 10-03-2026

ਮਹਿਲ ਕਲਾਂ, 9 ਮਾਰਚ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਸਰਕਾਰ ਦੇ ਆਖ਼ਰੀ ਬਜਟ ਨੇ ਲੋਕਾਂ ਦੀਆਂ ਆਸਾਂ ਉਮੀਦਾਂ ਉਪਰ ਪਾਣੀ ਫੇਰ ਦਿੱਤਾ ਹੈ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਡਾ: ਬਲਵੰਤ ਰਾਏ ਸ਼ਰਮਾ ਨੇ ਕੀਤਾ | ਉਨ੍ਹਾਂ ਕਿਹਾ ਕਿ 'ਊਠ ਦੇ ਬੁੱਲ੍ਹ ਦੇ ਡਿੱਗਣ ਦੇ ਅਖਾਣ ਵਾਂਗ ਹਲਕਾ ਮਹਿਲ ਕਲਾਂ ਦੇ ਲੋਕ ਪਿਛਲੇ ਚਾਰ ਸਾਲ ਤੋਂ ਉਡੀਕ ਰਹੇ ਹਨ, ਕਿ ਤਹਿਸੀਲ ਕੰਪਲੈਕਸ ਦੀ ਉਸਾਰੀ ਲਈ ਫ਼ੰਡ, ਇਤਿਹਾਸਕ ਪਿੰਡ ਠੀਕਰੀਵਾਲ ਵਿਖੇ ਸਰਕਾਰ ਵਲੋਂ ਐਲਾਨ ਕੀਤੇ ਗਏ ਨਰਸਿੰਗ ਕਾਲਜ ਦੀ ਉਸਾਰੀ ਲਈ ਗਰਾਂਟ, ਪਿੰਡਾਂ ਦੇ ਅਧੂਰੇ ਪਏ ਵਿਕਾਸ ਕਾਰਜਾਂ ਲਈ ਫ਼ੰਡ, ਬੁਢਾਪਾ, ਵਿਧਵਾ, ਅੰਗਹੀਣ ਪੈਨਸ਼ਨਾਂ ਅਤੇ ਸ਼ਗਨ ਸਕੀਮ ਰਾਸ਼ੀ 'ਚ ਵਾਧਾ, ਬੱਸ ਸਟੈਂਡ ਮਹਿਲ ਕਲਾਂ ਦੇ ਮੁੱਖ ਬਾਜ਼ਾਰ ਅਤੇ ਪਿੰਡਾਂ ਦੇ ਗੰਦੇ ਪਾਣੀ ਦੇ ਨਿਕਾਸ ਵਲ ਉੱਕਾ ਹੀ ਧਿਆਨ ਨਹੀਂ ਦਿੱਤਾ ਗਿਆ | ਕਾਂਗਰਸੀ ਆਗੂ ਨੇ ਕਿਹਾ ਕਿ ਪਿੰਡਾਂ ਵਿਚ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਵੀ ਫ਼ੰਡ ਨਾ ਹੋਣ ਕਰ ਕੇ ਅੱਧ ਵਿਚਕਾਰ ਲਮਕ ਰਹੇ ਹਨ | ਜਿਸ ਕਰ ਕੇ ਲੋਕਾਂ ਵਿਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ | ਇਕ ਸੁਆਲ ਦੇ ਜਵਾਬ 'ਚ ਡਾ: ਸ਼ਰਮਾ ਨੇ ਕਿਹਾ ਹੁਣ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੀਬੀਆਂ ਨੂੰ ਸ਼ਰਤਾਂ ਤਹਿਤ 1000 ਰੁਪਏ ਮਹੀਨਾ ਦੇਣ ਦਾ ਐਲਾਨ ਸਿਰਫ਼ ਡਰਾਮੇਬਾਜ਼ੀ ਤੋਂ ਸਿਵਾਏ ਹੋਰ ਕੱਖ ਨਹੀਂ ਹੈ | ਉਨ੍ਹਾਂ ਦਾਅਵੇ ਨਾਲ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕ ਹੋਈਆਂ ਧੱਕੇਸ਼ਾਹੀਆਂ, ਗੁੰਮਰਾਹ ਕਰਨ ਵਾਲੇ ਫੋਕੇ ਲਾਰਿਆਂ ਦਾ ਹਿਸਾਬ-ਕਿਤਾਬ ਜ਼ਰੂਰ ਚੁੱਕਦਾ ਕਰਨਗੇ | ਡਾ: ਸ਼ਰਮਾ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਕਿਰਤੀ ਲੋਕਾਂ ਨੂੰ ਕਾਂਗਰਸ ਦੀ ਅਗਵਾਈ ਹੇਠ ਲਾਮਬੰਦ ਹੋਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਕਲੈਰੀਕਲ ਕਾਮਿਆਂ ਨੇ ਕਲਮ ਛੋੜ ਹੜਤਾਲ ਕਰ ਕੇ ਦਫ਼ਤਰੀ ਕੰਮ ਕੀਤਾ ਠੱਪ <br/> ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਨੇ ਰਛਪਾਲ ਸਿੰਘ ਸੋਸਣ ਨੂੰ ਐਲਾਨਿਆ ਹਲਕਾ ਇੰਚਾਰਜ
Ad Position 24