09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਕੈਪਟਨ ਸਿੱਧੂ ਦੀ ਪ੍ਰੇਰਨਾ ਸਦਕਾ ਪ੍ਰੋਫ਼ੈਸਰ ਸਮੇਤ 50 ਵਿਦਿਆਰਥੀ ਭਾਜਪਾ 'ਚ ਸ਼ਾਮਿਲ <br/>

Ad Position 21
No active advertisement
ਨੌਜਵਾਨ ਵਿਦਿਆਰਥੀਆਂ ਨੂੰ ਭਾਜਪਾ 'ਚ ਸ਼ਾਮਿਲ ਕਰਦੇ ਹੋਏ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਨਾਲ ਕੇਵਲ ਸਿੰਘ ਢਿੱਲੋਂ, ਕੈਪਟਨ ਗੁਰਜਿੰਦਰ ਸਿੰਘ ਸਿੱਧੂ ਅਤੇ ਹੋਰ ਆਗੂ | ਅਜੀਤ ਤਸਵੀਰ <br/> 10-03-2026
ਬਰਨਾਲਾ, 9 ਮਾਰਚ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ 'ਚ ਭਾਜਪਾ ਦੇ ਵਧਦੇ ਪ੍ਰਭਾਵ ਸਦਕਾ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ 14 ਮਾਰਚ ਦੀ ਮੋਗਾ ਰੈਲੀ ਦੀ ਤਿਆਰੀ ਸਬੰਧੀ ਉਚੇਚੇ ਤੌਰ 'ਤੇ ਪਹੁੰਚੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਵਿਚ ਸੀਨੀਅਰ ਭਾਜਪਾ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਦੀ ਪ੍ਰੇਰਨਾ ਸਦਕਾ ਇਕ ਪ੍ਰੋਫ਼ੈਸਰ ਜਗਦੀਪ ਸਿੰਘ ਅਤੇ 50 ਨੌਜਵਾਨ ਵਿਦਿਆਰਥੀਆਂ ਨੇ ਭਾਜਪਾ ਦਾ ਪੱਲਾ ਫੜਿਆ ਹੈ | ਜਿਨ੍ਹਾਂ ਨੂੰ ਸੁਨੀਲ ਜਾਖੜ, ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਨੇ ਪਾਰਟੀ 'ਚ ਸ਼ਾਮਿਲ ਕੀਤਾ ਅਤੇ ਵਧਾਈ ਦਿੱਤੀ | ਇਸ ਮੌਕੇ ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਰੁਝਾਨ ਹੁਣ ਭਾਜਪਾ ਵੱਲ ਵਧ ਰਿਹਾ ਹੈ | ਇਸੇ ਕਰ ਕੇ ਵੱਡੀ ਗਿਣਤੀ 'ਚ ਲੋਕ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਜਥੇਦਾਰ ਸੁਖਵੰਤ ਸਿੰਘ ਧਨੌਲਾ, ਨਰਿੰਦਰ ਗਰਗ ਨੀਟਾ, ਧਰਮ ਸਿੰਘ ਫ਼ੌਜੀ, ਸ਼ਿਵ ਚੰਦ ਸਿੰਗਲਾ, ਸੋਮਨਾਥ ਸ਼ਰਮਾ, ਗੁਰਦੇਵ ਸਿੰਘ ਮੱਕੜ, ਵਾਰੰਟ ਅਫ਼ਸਰ ਸ਼ਮਸ਼ੇਰ ਸਿੰਘ ਸੇਖੋਂ, ਸੂਬੇਦਾਰ ਕਮਲ ਸ਼ਰਮਾ, ਸੂਬੇਦਾਰ ਮੇਜਰ ਰਾਜ ਸਿੰਘ, ਹੌਲਦਾਰ ਬਸੰਤ ਸਿੰਘ ਉੱਗੋਕੇ ਆਦਿ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਲੱਖੋਵਾਲ ਨੇ ਸਮਾਜਿਕ, ਧਾਰਮਿਕ ਅਤੇ ਆਰਥਿਕ ਮੱੁਦਿਆਂ ਦੀ ਲੜਾਈ ਲੜੀ-ਲੱਖੋਵਾਲ <br/> ਅਗਲੀ ਖ਼ਬਰ ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਾਹਿਤਕ ਸਮਾਗਮ <br/>
Ad Position 24