10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਜ਼ਿਲ੍ਹਾ ਜੇਲ੍ਹ 'ਚੋਂ ਦੋ ਮੋਬਾਈਲ ਫ਼ੋਨ ਮਿਲਣ 'ਤੇ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 10-03-2026
ਬਰਨਾਲਾ, 9 ਮਾਰਚ (ਰਾਜ ਪਨੇਸਰ)- ਜ਼ਿਲ੍ਹਾ ਜੇਲ੍ਹ ਬਰਨਾਲਾ 'ਚੋਂ ਦੋ ਮੋਬਾਈਲ ਫ਼ੋਨ ਮਿਲਣ 'ਤੇ ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਨਾਮਾਲੂਮ ਬੰਦੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਗਜਿੰਦਰਪਾਲ ਸਿੰਘ ਵਲੋਂ ਇਕ ਪੱਤਰ ਪ੍ਰਾਪਤ ਹੋਇਆ ਸੀ | ਜਿਸ ਵਿਚ ਜ਼ਿਕਰ ਕੀਤਾ ਹੋਇਆ ਸੀ ਕਿ ਬੀਤੇ ਦਿਨੀਂ ਜੇਲ੍ਹ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਸੈਲ ਬਲਾਕ ਇੱਟ ਦੇ ਪਿਛਲੇ ਪਾਸੇ ਲਿਫ਼ਾਫ਼ੇ 'ਚ ਲਪੇਟ ਕੇ ਮਿੱਟੀ 'ਚ ਦੋ ਮੋਬਾਈਲ ਦੱਬੇ ਬਰਾਮਦ ਹੋਏ ਸਨ | ਇਸ ਪੱਤਰ ਦੇ ਅਧਾਰ 'ਤੇ ਨਾਮਾਲੂਮ ਬੰਦੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ਬਨਾਉਟੀ ਅੰਗ ਵੰਡਣ ਲਈ ਕੈਂਪ 16 ਤੋਂ 18 ਤੱਕ ਅਗਲੀ ਖ਼ਬਰ ਭਿਆਨਕ ਸੜਕ ਹਾਦਸੇ ਨੇ ਉਜਾੜਿਆ ਘਰ-ਤਿੰਨ ਸਾਲਾਂ ਦੀ ਬੱਚੀ ਸਮੇਤ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
Ad Position 24