10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਸਰ ਪੀੜਤ ਪਰਿਵਾਰ ਦੀ ਆਰਥਿਕ ਸਹਾਇਤਾ <br/>

Ad Position 21
No active advertisement
ਪਿੰਡ ਢਿੱਲਵਾਂ ਦੇ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਵਿਖੇ ਪੀੜਤਾ ਨੂੰ ਆਰਥਿਕ ਮਦਦ ਦਾ ਚੈੱਕ ਦਿੰਦੇ ਹੋਏ | ਤਸਵੀਰ : ਵਿਜੇ ਸ਼ਰਮਾ <br/> 10-03-2026
ਤਪਾ ਮੰਡੀ, 9 ਮਾਰਚ (ਵਿਜੇ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨੁੱਖਤਾ ਦੀ ਸੇਵਾ ਨੂੰ ਅੱਗੇ ਵਧਾਉਂਦੇ ਹੋਏ ਜਥੇਦਾਰ ਬਲਦੇਵ ਸਿੰਘ ਚੂੰਘਾਂ ਮੈਂਬਰ ਸ਼੍ਰੋਮਣੀ ਗੁ: ਪ੍ਰ: ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਨੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਢਿੱਲਵਾਂ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕੈਂਸਰ ਨਾਲ ਪੀੜਤ ਇਕ ਪਰਿਵਾਰ ਦੀ ਇਲਾਜ ਲਈ ਆਰਥਿਕ ਸਹਾਇਤਾ ਪ੍ਰਦਾਨ ਕੀਤੀ | ਗੁਰੂ ਘਰ ਦੇ ਰਸੀਵਰ ਕੁਲਦੀਪ ਸਿੰਘ ਢਿੱਲਵਾਂ ਨੇ ਦੱਸਿਆ ਕਿ ਗੁਰਮਤਿ ਅਨੁਸਾਰ ਦੁਖੀਆਂ ਦੀ ਸਹਾਇਤਾ ਕਰਨਾ ਸਿੱਖ ਧਰਮ ਦੀ ਮਹੱਤਵਪੂਰਨ ਪਰੰਪਰਾ ਹੈ ਅਤੇ ਇਸੇ ਤਹਿਤ ਲੋੜਵੰਦ ਮਰੀਜ਼ ਦੀ ਆਰਥਿਕ ਮਦਦ ਕੀਤੀ ਗਈ ਹੈ | ਜਥੇਦਾਰ ਚੂੰਘਾਂ ਸਾਹਿਬ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਮਨੁੱਖਤਾ ਭਲਾਈ ਦੀਆਂ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ | ਇਸ ਮੌਕੇ ਸਾਬਕਾ ਚੇਅਰਮੈਨ ਰਣਦੀਪ ਸਿੰਘ ਢਿੱਲਵਾਂ, ਸਰਪੰਚ ਕੁਲਵਿੰਦਰ ਸਿੰਘ ਕਿੰਦੀ ਅਤੇ ਉਨ੍ਹਾਂ ਨਾਲ ਸਾਰੇ ਪੰਚਾਇਤ ਮੈਂਬਰਾਂ ਨੇ ਜਥੇਦਾਰ ਚੂੰਘਾਂ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਮੈਨੇਜਰ ਗੁਰਜੰਟ ਸਿੰਘ, ਜਸਵਿੰਦਰ ਸਿੰਘ, ਤਰਲੋਕ ਸਿੰਘ ਗੁਰਨੇ ਕਲਾਂ, ਬਾਬਾ ਗੁਰਸੇਵਕ ਸਿੰਘ, ਤੇਜਾ ਸਿੰਘ ਪੰਚਾਇਤ ਮੈਂਬਰ, ਬੱਬਲੂ ਕੁਮਾਰ ਸਿੰਘ, ਮਿਸਤਰੀ ਮਲਕੀਤ ਸਿੰਘ ਤਾਜੋਕੇ ਅਤੇ ਹੋਰ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਸ.ਬੀ.ਐਸ. ਗਰੁੱਪ ਆਫ਼ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਸ਼ਹਿਣਾ ਦੇ ਮੇਲੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
Ad Position 24