ਮਹਿਲ ਕਲਾਂ, 9 ਮਾਰਚ (ਤਰਸੇਮ ਸਿੰਘ ਗਹਿਲ)-ਐਸ.ਬੀ.ਐਸ. ਗਰੁੱਪ ਆਫ਼ ਕਾਲਜ ਮਹਿਲ ਕਲਾਂ ਵਲੋਂ ਮਹਿਲਾਵਾਂ ਦੀਆਂ ਸਮਾਜਿਕ, ਆਰਥਿਕ, ਰਾਜਨੀਤਕ ਅਤੇ ਸਭਿਆਚਾਰ ਪ੍ਰਾਪਤੀਆਂ ਨੂੰ ਸਮਰਪਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮੇਂ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਨੇ ਕਿਹਾ ਕਿ ਔਰਤ ਦਾ ਸਮਾਜਿਕ ਵਿਕਾਸ ਵਿਚ ਵਡਮੁੱਲਾ ਯੋਗਦਾਨ ਹੈ ਕਿਉਂਕਿ ਇਨਸਾਨ ਦੇ ਜਨਮ ਤੋਂ ਅੰਤ ਤੱਕ ਅÏਰਤ ਹਰ ਪੜਾਅ 'ਤੇ ਆਪਣਾ ਕਿਰਦਾਰ ਸਫਲਤਾ ਪੂਰਵਕ ਨਿਭਾਉਂਦੀ ਹੈ | ਉਨ੍ਹਾਂ ਕਿਹਾ ਕਿ ਸੰਸਾਰ ਦੇ ਵੱਖ-ਵੱਖ ਖੇਤਰਾਂ ਵਿਚ ਔਰਤਾਂ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਅੰਤਰਰਾਸ਼ਟਰੀ ਮਹਿਲਾ ਦਿਵਸ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ | ਇਹ ਅÏਰਤ ਅਧਿਕਾਰਾਂ ਦੀ ਲਹਿਰ ਦਾ ਕੇਂਦਰੀ ਬਿੰਦੂ ਹੈ | ਇਸ ਮੌਕੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ, ਚਾਰਟ ਮੁਕਾਬਲੇ ਕਰਵਾਏ ਗਏ | ਕਾਲਜ ਪਿ੍ੰਸੀਪਲ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਮਹਿਲਾ ਦਿਵਸ ਦੀ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ |