10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸਰਕਾਰ ਪੰਜਾਬ 'ਚ 16 ਮੈਡੀਕਲ ਕਾਲਜ ਨਹੀਂ ਬਣਾ ਸਕੀ, ਤਾਂ ਯੂਨੀਵਰਸਿਟੀ ਬਣਾਉਣਾ ਕਿਵੇਂ ਸੰਭਵ-ਸਾਹੋਕੇ <br/>

Ad Position 21
No active advertisement
ਅਜੀਤ ਡੈਸਕ 10-03-2026
ਸ਼ਹਿਣਾ, 9 ਮਾਰਚ (ਸੁਰੇਸ਼ ਗੋਗੀ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਪਹਿਲੇ ਬਜਟ ਸੈਸ਼ਨ ਦੌਰਾਨ ਪੰਜਾਬ ਵਿਚ 16 ਮੈਡੀਕਲ ਕਾਲਜ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਪੰਜਾਬ ਵਿਚ ਚਾਰ ਸਾਲਾਂ ਦੌਰਾਨ ਇਕ ਵੀ ਮੈਡੀਕਲ ਕਾਲਜ ਨਹੀਂ ਬਣ ਸਕਿਆ | ਇਹ ਸ਼ਬਦ ਸਵ: ਪ੍ਰੀਤਮ ਸਿੰਘ ਸਾਹੋਕੇ ਸਾਬਕਾ ਵਿਧਾਇਕ ਦੇ ਪੋਤਰੇ ਸੂਬਾ ਕੁਆਰਡੀਨੇਟਰ ਐਸ.ਸੀ. ਵਿੰਗ ਅਮਨਦੀਪ ਸਿੰਘ ਸਾਹੋਕੇ ਨੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਮੈਡੀਕਲ ਕਾਲਜ ਤੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਜੋ ਐਲਾਨ ਕਰ ਰਹੀ ਹੈ, ਉਹ ਵੀ ਮੈਡੀਕਲ ਕਾਲਜਾਂ ਦੀ ਤਰ੍ਹਾਂ ਫੋਕਾ ਸਾਬਤ ਹੋਵੇਗਾ | ਅਮਨਦੀਪ ਸਿੰਘ ਸਾਹੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਬਕਾਏ ਪੈਂਡਿੰਗ ਪਏ ਹਨ | ਜਿਸ ਕਾਰਨ ਮੁਲਾਜ਼ਮਾਂ ਵਿਚ ਹਾਹਾਕਾਰ ਮਚੀ ਹੋਈ ਹੈ | ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਉਹ ਵੀ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਬੁਢਾਪਾ ਪੈਨਸ਼ਨ 1500 ਤੋਂ 2500 ਕਰਨ ਦਾ ਐਲਾਨ ਵੀ ਸਰਕਾਰ ਦਾ ਲਟਕ ਕੇ ਰਹਿ ਗਿਆ | ਔਰਤਾਂ ਨੂੰ ਪਿਛਲੇ ਚਾਰ ਸਾਲ ਦੇ 48 ਹਜ਼ਾਰ ਵੀ ਨਹੀਂ ਦਿੱਤੇ ਗਏ | ਕਾਂਗਰਸੀ ਆਗੂ ਨੇ ਕਿਹਾ ਕਿ ਇਸਤਰੀ ਦਿਵਸ ਤੇ ਔਰਤਾਂ ਦੀ ਚੰਡੀਗੜ੍ਹ ਵਿਖੇ ਪੁਲਿਸ ਵਲੋਂ ਖਿੱਚਧੂਹ ਕੀਤੀ ਗਈ ਅਤੇ ਔਰਤਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਰਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਬੇਟੀ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਲਾਠੀ ਦੇ ਜ਼ੋਰ 'ਤੇ ਲੋਕਾਂ ਨੂੰ ਦਬਾਅ ਕੇ ਰਾਜ ਕਰਨਾ ਚਾਹੁੰਦੀ ਹੈ, ਜੋ ਕਦੇ ਵੀ ਸੁਪਨਾ ਨਹੀਂ ਪੂਰਾ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ 14 ਤੱਕ ਮਨਾਇਆ ਜਾਵੇਗਾ ਵਿਸ਼ਵ ਗਲੂਕੋਮਾ ਹਫ਼ਤਾ <br/> ਅਗਲੀ ਖ਼ਬਰ ਐਸ.ਬੀ.ਐਸ. ਗਰੁੱਪ ਆਫ਼ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮੁਕਾਬਲੇ ਕਰਵਾਏ <br/>
Ad Position 24