10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸਿਹਤ ਵਿਭਾਗ ਵਲੋਂ 14 ਤੱਕ ਮਨਾਇਆ ਜਾਵੇਗਾ ਵਿਸ਼ਵ ਗਲੂਕੋਮਾ ਹਫ਼ਤਾ <br/>

Ad Position 21
No active advertisement
ਸਿਹਤ ਵਿਭਾਗ ਵਲੋਂ ਵਿਸ਼ਵ ਗੋਲੂਕੋਮਾ ਹਫ਼ਤੇ ਸੰਬੰਧੀ ਪੋਸਟਰ ਜਾਰੀ ਕਰਨ ਮੌਕੇ ਦੀ ਤਸਵੀਰ | ਅਜੀਤ ਤਸਵੀਰ <br/> 10-03-2026
ਬਰਨਾਲਾ, 9 ਮਾਰਚ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ 14 ਮਾਰਚ ਤੱਕ 'ਵਿਸ਼ਵ ਗਲੂਕੋਮਾ ਹਫ਼ਤਾ' ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਸਿੱਧੂ ਅਤੇ ਐਸ.ਐਮ.ਓ. ਬਰਨਾਲਾ ਡਾ: ਇੰਦੂ ਬਾਂਸਲ ਨੇ ਦੱਸਿਆ ਕਿ ਇਸ ਸਾਲ 'ਆਓ ਗਲੂਕੋਮਾ ਮੁਕਤ ਸੰਸਾਰ ਲਈ ਇਕੱਠੇ ਹੋਈਏ' ਵਿਸ਼ੇ ਤਹਿਤ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ | ਸਿਹਤ ਵਿਭਾਗ ਵਲੋਂ 15 ਮਾਰਚ ਤੱਕ ਇਸ ਵਿਸ਼ੇਸ਼ ਹਫ਼ਤੇ ਦੌਰਾਨ ਲੋਕਾਂ ਨੂੰ ਅੱਖਾਂ ਦੀ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ, ਤਾਂ ਜੋ ਸਮੇਂ ਸਿਰ ਮੋਤੀਆ ਦਾ ਇਲਾਜ ਕੀਤਾ ਜਾ ਸਕੇ | ਭਾਰਤ ਵਿਚ ਕਾਲਾ ਮੋਤੀਆ ਸਥਾਈ ਨੇਤਰਹੀਨਤਾ ਦੇ ਮੁੱਖ ਕਾਰਨਾਂ ਵਿਚੋਂ ਮੁੱਖ ਕਾਰਨ ਹੈ | ਮੋਤੀਆ ਤੋਂ ਬਚਾਅ ਲਈ 40 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਸਾਲ ਵਿਚ ਇਕ ਵਾਰ ਅੱਖਾਂ ਦਾ ਪ੍ਰੈਸ਼ਰ ਚੈੱਕ ਕਰਾਉਣਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਇਲਾਜ ਕੀਤਾ ਜਾ ਸਕੇ | ਡਾ: ਅਮੋਲਦੀਪ ਕੌਰ ਅਤੇ ਡਾ. ਦੀਪਤੀ ਅੱਖਾਂ ਦੇ ਮਾਹਿਰ ਸਿਵਲ ਹਸਪਤਾਲ ਬਰਨਾਲਾ ਨੇ ਦੱਸਿਆ ਕਿ ਕਾਲੇ ਮੋਤੀਏ ਦੇ ਲੱਛਣਾਂ ਵਿਚ ਅਸਾਧਾਰਨ ਸਿਰ ਦਰਦ ਜਾਂ ਅੱਖਾਂ ਵਿਚ ਦਰਦ, ਪੜ੍ਹਨ ਵਾਲੇ ਚਸ਼ਮਿਆਂ ਦਾ ਨੰਬਰ ਵਾਰ-ਵਾਰ ਬਦਲਣਾ, ਰੌਸ਼ਨੀ ਦੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿਚ ਦਰਦ ਅਤੇ ਲਾਲੀ ਨਾਲ ਨਜ਼ਰ ਦਾ ਅਚਾਨਕ ਘਟਨਾ, ਨਿਗ੍ਹਾ ਦਾ ਸੀਮਿਤ ਹੋਣਾ ਆਦਿ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਗੁਲੋਕੋਮਾ ਪ੍ਰਤੀ ਵਧੇਰੇ ਸਾਵਧਾਨ ਰਹਿਣਾ ਚਾਹੀਦਾ ਜਿਨ੍ਹਾਂ ਦਾ ਕੋਈ ਪਰਿਵਾਰਕ ਮੈਂਬਰ ਕਾਲੇ ਮੋਤੀਏ ਤੋਂ ਪੀੜਤ ਹੋਵੇ ਜਾਂ ਕੋਈ ਵਿਅਕਤੀ ਸ਼ੂਗਰ ਜਾਂ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹੋਵੇ | ਇਸ ਤੋਂ ਇਲਾਵਾ ਅਲਰਜੀ, ਦਮਾ, ਚਮੜੀ ਰੋਗਾਂ ਆਦਿ ਲਈ ਵਧੇਰੇ ਸਟੀਰਾਇਡ ਵਰਤਣ ਵਾਲਿਆਂ ਨੂੰ ਵੀ ਇਸ ਰੋਗ ਤੋਂ ਚੌਕਸ ਰਹਿਣ ਦੀ ਜ਼ਰੂਰਤ ਹੁੰਦੀ ਹੈ | ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਵੀ ਜਾਰੀ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਬਰਨਾਲਾ ਡਾ. ਹਰਜੀਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਹਰਜੀਤ ਸਿੰਘ ਬਾਗੀ, ਅਪਥਾਲਮਿਕ ਅਫ਼ਸਰ ਰੁਪਿੰਦਰ ਸਿੰਘ ਅਤੇ ਮੈਡਮ ਆਰਾਧਨਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਊ ਸੁਰੱਖਿਆ ਲਈ ਕੇਂਦਰ ਸਰਕਾਰ ਵਲੋਂ ਸਖ਼ਤ ਕਾਨੂੰਨ ਬਣਾਇਆ ਜਾਵੇ-ਨਰਾਇਣ ਗਿਰੀ <br/> ਅਗਲੀ ਖ਼ਬਰ ਸਰਕਾਰ ਪੰਜਾਬ 'ਚ 16 ਮੈਡੀਕਲ ਕਾਲਜ ਨਹੀਂ ਬਣਾ ਸਕੀ, ਤਾਂ ਯੂਨੀਵਰਸਿਟੀ ਬਣਾਉਣਾ ਕਿਵੇਂ ਸੰਭਵ-ਸਾਹੋਕੇ <br/>
Ad Position 24