10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਮਹਿਲਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 10-03-2026
ਧਰਮਗੜ੍ਹ, 9 ਮਾਰਚ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਕੇ ਸੀ ਟੀ ਕਾਲਜ ਆਫ਼ ਇੰਜੀਨੀਅਰ ਅਤੇ ਤਕਨਾਲੋਜੀ ਫ਼ਤਿਹਗੜ੍ਹ ਵਿਖੇ ਕੌਮਾਂਤਰੀ ਮਹਿਲਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ 'ਚ ਕਾਲਜ ਦੀਆਂ ਸਾਰੀਆਂ ਮਹਿਲਾ ਅਧਿਆਪਕਾ ਅਤੇ ਵਿਦਿਆਰਥਣਾਂ ਨੇ ਵੱਡੀ ਗਿਣਤੀ 'ਚ ਭਾਗ ਲਿਆ | ਸਮਾਗਮ ਦਾ ਮੁੱਖ ਉਦੇਸ਼ ਮਹਿਲਾਵਾਂ ਦੀ ਸਮਾਜ ਵਿੱਚ ਭੂਮਿਕਾ, ਉਨ੍ਹਾਂ ਦੇ ਅਧਿਕਾਰਾਂ ਅਤੇ ਸ਼ਕਤੀਕਰਨ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ | ਸਮਾਗਮ ਦੌਰਾਨ ਵਿਦਿਆਰਥਣਾਂ ਨੇ ਵੱਖ-ਵੱਖ ਸੰਸਕਿ੍ਤਿਕ ਪ੍ਰੋਗਰਾਮਾਂ ਰਾਹੀਂ ਮਹਿਲਾ ਸ਼ਕਤੀ ਦਾ ਸੰਦੇਸ਼ ਵੀ ਦਿੱਤਾ | ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਨਵਜੋਤ ਕੌਰ ਧਾਲੀਵਾਲ ਅਤੇ ਦਰਸ਼ਨਾ ਕੌਰ ਨੇ ਸ਼ਿਰਕਤ ਕੀਤੀ | ਡਾ. ਨਵਜੋਤ ਕੌਰ ਧਾਲੀਵਾਲ ਇੱਕ ਪ੍ਰਸਿੱਧ ਸਿੱਖਿਆ ਮਾਹਿਰ ਅਤੇ ਸਮਾਜ ਸੇਵਕ ਹਨ, ਜੋ ਕਈ ਸਾਲਾਂ ਤੋਂ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ | ਉਹ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਦੇ ਪਿ੍ੰਸੀਪਲ ਵਜੋਂ ਵੀ ਸੇਵਾ ਨਿਭਾ ਰਹੇ ਹਨ ਅਤੇ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਸਦਾ ਪ੍ਰੇਰਿਤ ਕਰਦੇ ਹਨ | ਉਨ੍ਹਾਂ ਆਪਣੇ ਸੰਬੋਧਨ 'ਚ ਵਿਦਿਆਰਥਣਾਂ ਨੂੰ ਕਿਹਾ ਕਿ ਮਹਿਲਾਵਾਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ ਅਤੇ ਅÏਰਤਾਂ ਨੇ ਮਿਹਨਤ ਹੌਸਲੇ ਅਤੇ ਆਤਮ-ਵਿਸ਼ਵਾਸ ਨਾਲ ਹਰ ਮੁਸ਼ਕਿਲ ਨੂੰ ਪਾਰ ਕੀਤਾ ਹੈ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ ਨਾਲ ਨੈਤਿਕ ਮੁੱਲਾਂ ਨੂੰ ਵੀ ਆਪਣੀ ਜ਼ਿੰਦਗੀ 'ਚ ਅਪਣਾਉਣ ਦੀ ਪ੍ਰੇਰਣਾ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਮਾਮੂਲੀ ਤਕਰਾਰ ਕਾਰਨ ਹੋਈ ਲੜਾਈ 'ਚ ਦੋ ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਗਊ ਸੁਰੱਖਿਆ ਲਈ ਕੇਂਦਰ ਸਰਕਾਰ ਵਲੋਂ ਸਖ਼ਤ ਕਾਨੂੰਨ ਬਣਾਇਆ ਜਾਵੇ-ਨਰਾਇਣ ਗਿਰੀ <br/>
Ad Position 24