10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪਿੰਡ ਚੀਮਾ ਵਿਖੇ ਪੰਚਾਇਤ ਵਲੋਂ ਵਿਕਾਸ ਕਾਰਜ ਨਿਰੰਤਰ ਜਾਰੀ <br/>

Ad Position 21
No active advertisement
ਅਜੀਤ ਡੈਸਕ 10-03-2026
ਟੱਲੇਵਾਲ, 9 ਮਾਰਚ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਵਿਚ ਪਿੰਡ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਸੀਰ ਸਿੰਘ ਚੀਮਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਵਾਰਡ ਨੰ: 10 ਦੇ ਪੰਚ ਸੁਖਜਿੰਦਰ ਸਿੰਘ ਚੀਮਾ ਨੇ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਨਿੱਜੀ ਦਿਲਚਸਪੀ ਲੈ ਕੇ ਬਿਨਾਂ ਕਿਸੇ ਵਿਤਕਰੇ ਤੋਂ ਲਗਾਤਾਰ ਕਰਵਾਏ ਜਾ ਰਹੇ ਹਨ | ਜਿਸ ਦੇ ਚੱਲਦਿਆਂ ਪਿੰਡ ਦੇ ਛੱਪੜਾਂ, ਸਕੂਲਾਂ, ਸ਼ਮਸ਼ਾਨਘਾਟ, ਆਂਗਣਵਾੜੀ ਸੈਂਟਰ ਆਦਿ ਤੋਂ ਇਲਾਵਾ ਵੱਖ-ਵੱਖ ਗਲੀਆਂ ਵਿਚ ਇੰਟਰਲਾਕ ਟਾਈਲ ਲਗਾਉਣ ਦਾ ਕੰਮ ਕ੍ਰਮਵਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਉਕਤ ਵਾਰਡ ਵਾਸੀਆਂ ਦੀ ਲੰਬੇ ਸਮੇਂ ਦੀ ਮੰਗ ਨੂੰ ਪੂਰਾ ਕਰਦਿਆਂ 4 ਲੱਖ ਦੇ ਕਰੀਬ ਦੀ ਲਾਗਤ ਨਾਲ ਗਲੀ ਵਿਚ ਇੰਟਰਲਾਕ ਟਾਈਲ ਲਗਾਈ ਗਈ ਹੈ | ਇਸ ਮੌਕੇ ਪਰਵਿੰਦਰ ਸਿੰਘ ਚੀਮਾ, ਜਰਨੈਲ ਸਿੰਘ ਚੀਮਾ, ਪਰਮਿੰਦਰ ਸਿੰਘ ਭੰਗੂ, ਗੋਰਾ ਸਿੰਘ, ਬੱਗਾ ਸਿੰਘ ਮਣਕੂ, ਗੁਰਮੇਲ ਸਿੰਘ ਸਿੱਖ ਪੰਚ, ਬਲਵੰਤ ਸਿੰਘ ਪੰਚ, ਮਿੰਟੂ ਸਿੰਘ ਪੰਚ, ਜਸਵੀਰ ਸਿੰਘ ਮਾਹੀ, ਜੱਗਾ ਸਿੰਘ ਚੀਮਾ, ਸੁਖਦੇਵ ਸਿੰਘ ਨਿੱਕਾ, ਜਸਵੀਰ ਸਿੰਘ ਗੱਗੀ ਪੰਚ, ਗੁਰਪ੍ਰੀਤ ਸਿੰਘ ਪੰਚ, ਗੁਰਮੀਤ ਸਿੰਘ ਨੰਬਰਦਾਰ, ਪਵਿੱਤਰ ਸਿੰਘ, ਵਿਸ਼ਵਜੀਤ ਸਿੰਘ, ਧਰਮਾ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੀ.ਜੀ.ਐਸ. ਵਰਲਡ ਸਕੂਲ ਵਿਖੇ ਗ੍ਰੈਜ਼ੂਏਸ਼ਨ ਸੈਰਾਮਨੀ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਮਾਮੂਲੀ ਤਕਰਾਰ ਕਾਰਨ ਹੋਈ ਲੜਾਈ 'ਚ ਦੋ ਨੌਜਵਾਨ ਜ਼ਖ਼ਮੀ
Ad Position 24