05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ <br/>

Ad Position 21
No active advertisement
ਅਜੀਤ ਡੈਸਕ 11-03-2026
ਬਰਨਾਲਾ, 10 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਕੌਮਾਂਤਰੀ ਅÏਰਤ ਦਿਵਸ ਨੂੰ ਸਮਰਪਿਤ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਲੋਕਤੰਤਰੀ ਪ੍ਰਕਿਰਿਆ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿਚੋਂ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰ ਸ੍ਰੀਮਤੀ ਸਿਮਰਜੀਤ ਕੌਰ, ਸ੍ਰੀਮਤੀ ਚੀਨੂੰ ਸ਼ਰਮਾ, ਸ੍ਰੀਮਤੀ ਨਵਦੀਪ ਕੌਰ ਦੀ ਸਖ਼ਤ ਮਿਹਨਤ ਅਤੇ ਡਿਊਟੀ ਪ੍ਰਤੀ ਸਮਰਪਣ ਭਾਵਨਾ ਲਈ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਜ਼ਮੀਨੀ ਪੱਧਰ 'ਤੇ ਸਫ਼ਲ ਬਣਾਉਣ ਵਿਚ ਮਹਿਲਾ ਬੀ.ਐਲ.ਓਜ਼ ਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਅÏਰਤਾਂ ਅੱਜ ਹਰ ਖੇਤਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਚੋਣਾਂ ਦੌਰਾਨ ਵੋਟਰ ਸੂਚੀਆਂ ਦੀ ਸੁਧਾਈ ਤੋਂ ਲੈ ਕੇ ਵੋਟਰ ਜਾਗਰੂਕਤਾ ਤੱਕ ਮਹਿਲਾ ਕਰਮਚਾਰੀਆਂ ਨੇ ਮਿਸਾਲੀ ਕੰਮ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਸਨਮਾਨ ਸਮਾਰੋਹ ਦਾ ਮੁੱਖ ਉਦੇਸ਼ ਮਹਿਲਾ ਕਰਮਚਾਰੀਆਂ ਦਾ ਮਨੋਬਲ ਵਧਾਉਣਾ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ | ਉਨ੍ਹਾਂ ਸਮੂਹ ਹਾਜ਼ਰੀਨ ਨੂੰ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਅÏਰਤਾਂ ਦਾ ਸਤਿਕਾਰ ਅਤੇ ਉਨ੍ਹਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਲਾਜ਼ਮੀ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਦੱੁਲਮਸਰ ਵਿਖੇ ਮੁੜ ਨਿਸ਼ਾਨਦੇਹੀ ਅੱਜ ਅਗਲੀ ਖ਼ਬਰ 'ਧੂਰੀ ਵਿਕਾਸ ਮੰਚ' ਦੀ ਕੋਰ ਕਮੇਟੀ ਵਲੋਂ ਅਹਿਮ ਮੀਟਿੰਗ <br/>
Ad Position 24