ਮਹਿਲ ਕਲਾਂ, 10 ਮਾਰਚ (ਅਵਤਾਰ ਸਿੰਘ ਅਣਖੀ) ਐਸ.ਡੀ.ਐਮ. ਸ੍ਰੀਮਤੀ ਕਿ੍ਤਿਕਾ ਗੋਇਲ ਵਲੋਂ ਪਿੰਡ ਕੁਰੜ ਦਾ ਦੌਰਾ ਕਰ ਕੇ ਐਮ.ਪੀ. ਲੈਡ ਫੰਡ ਤਹਿਤ ਪਿੰਡ ਤੋਂ ਸਮਾਧਾਂ ਤੱਕ ਬਣਾਈ ਗਈ ਇੰਟਰਲਾਕ ਟਾਇਲਾਂ ਵਾਲੀ ਸੜਕ ਦੇ ਕੰਮ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਸੜਕ ਦੇ ਕੰਮ ਦੀ ਸਥਿਤੀ ਅਤੇ ਗੁਣਵੱਤਾ ਦੀ ਜਾਂਚ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ | ਦੌਰੇ ਦੌਰਾਨ ਐਸ.ਡੀ.ਐਮ. ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਦੇ ਸਬੰਧਤ ਜੂਨੀਅਰ ਇੰਜੀਨੀਅਰ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਨਾਲ ਸੰਬੰਧਤ ਸਰਟੀਫਿਕੇਟ ਤਿਆਰ ਕਰ ਕੇ ਭੇਜਿਆ ਜਾਵੇ, ਤਾਂ ਜੋ ਸਰਕਾਰੀ ਰਿਕਾਰਡ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਪਿੰਡਾਂ 'ਚ ਵਿਕਾਸ ਕਾਰਜਾਂ ਦੀ ਸਮੇਂ-ਸਿਰ ਪੂਰਤੀ ਅਤੇ ਉਨ੍ਹਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਜਿੰਮੇਵਾਰੀ ਹੈ | ਇਸ ਲਈ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਸਰਕਾਰੀ ਸਕੀਮਾਂ ਤਹਿਤ ਚੱਲ ਰਹੇ ਕੰਮਾਂ ਦੀ ਨਿਗਰਾਨੀ ਕਰਦੇ ਰਹਿਣ ਅਤੇ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਮੁਹੱਈਆ ਕਰਵਾਏ ਜਾਣ | ਇਸ ਮੌਕੇ ਪੰਚਾਇਤ ਅਤੇ ਅਧਿਕਾਰੀਆਂ ਨੇ ਵੀ ਐਸ.ਡੀ.ਐਮ. ਨੂੰ ਪਿੰਡ ਵਿਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ |