05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਰਾਜਵਿੰਦਰ ਸਿੰਘ ਸੀਤਲ ਨੇ ਪਿੰਡ ਉਗੋਕੇ ਵਿਖੇ ਮਨਰੇਗਾ ਵਰਕਰਾਂ ਨਾਲ ਕੀਤੀ ਮੀਟਿੰਗ <br/>

Ad Position 21
No active advertisement
ਪਿੰਡ ਉਗੋਕੇ ਵਿਖੇ ਰਾਜਵਿੰਦਰ ਸਿੰਘ ਸੀਤਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ | ਤਸਵੀਰ : ਸੁਰੇਸ਼ ਗੋਗੀ <br/> 11-03-2026
ਸ਼ਹਿਣਾ, 10 ਮਾਰਚ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਧਨਾਢ ਤੇ ਅਮੀਰ ਲੋਕਾਂ ਨੂੰ ਹੀ ਨਿਵਾਜ ਰਹੀ ਹੈ, ਜਦਕਿ ਗ਼ਰੀਬ ਵਰਗ ਲਈ ਸਰਕਾਰ ਨੇ ਪਹਿਲਾਂ ਤੋਂ ਮਿਲਦੀਆਂ ਸਹੂਲਤਾਂ ਵੀ ਖੋਹ ਲਈਆਂ ਹਨ | ਇਹ ਸ਼ਬਦ ਇੰਜ: ਰਾਜਵਿੰਦਰ ਸਿੰਘ ਸੀਤਲ ਸੂਬਾ ਕੁਆਰਡੀਨੇਟਰ ਐਸ.ਸੀ ਵਿੰਗ ਨੇ ਪਿੰਡ ਉਗੋਕੇ ਵਿਖੇ ਨਰੇਗਾ ਮਜ਼ਦੂਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਹਜ਼ਾਰ-ਹਜ਼ਾਰ ਰੁਪਏ ਦੇ ਲਾਲਚ ਵਿਚ ਔਰਤਾਂ ਤੋਂ ਵੋਟਾਂ ਪ੍ਰਾਪਤ ਕੀਤੀਆਂ ਗਈਆਂ | ਜਦ ਸਰਕਾਰ ਦੇ ਆਖ਼ਰੀ ਕੁੱਝ ਮਹੀਨੇ ਬਾਕੀ ਰਹਿੰਦੇ ਹਨ, ਤਾਂ ਔਰਤਾਂ ਨੂੰ ਪੈਸੇ ਦੇਣ ਦਾ ਕੀਤਾ ਗਿਆ ਐਲਾਨ ਵੀ ਫੋਕਾ ਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲਤੀਫ਼ਿਆਂ ਅਤੇ ਚੁਟਕਲਿਆਂ ਨਾਲ ਹੀ ਚੱਲਦੀ ਹੈ, ਪਰ ਗ਼ਰੀਬ ਵਰਗ ਨਾਲ ਕੀਤਾ ਗਿਆ ਕੋਝਾ ਮਜ਼ਾਕ ਸਰਕਾਰ ਨੂੰ ਮਹਿੰਗਾ ਪਵੇਗਾ | ਰਾਜਵਿੰਦਰ ਸਿੰਘ ਸੀਤਲ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਵਲੋਂ ਮਨਰੇਗਾ ਬਚਾਓ ਸੰਗਰਾਮ ਪੂਰੇ ਦੇਸ ਵਿਚ ਸ਼ੁਰੂ ਕੀਤਾ ਹੋਇਆ ਹੈ | ਜਿਸ ਤਹਿਤ ਕੇਂਦਰ ਸਰਕਾਰ ਵਲੋਂ ਮਨਰੇਗਾ ਨੂੰ ਬੰਦ ਕੀਤੇ ਜਾਣ ਦੇ ਵਿਰੋਧ ਵਿਚ ਪਿੰਡ-ਪਿੰਡ ਜਾ ਕੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੀ ਕਾਰਪੋਰੇਟ ਘਰਾਨਿਆਂ ਦੇ ਇਸ਼ਾਰੇ ਤੇ ਗ਼ਰੀਬ ਵਰਗ ਦਾ ਘਾਣ ਕਰ ਰਹੀ ਹੈ | ਇਸ ਮੌਕੇ ਰਣਜੀਤ ਸਿੰਘ ਫ਼ੌਜੀ, ਮਨੋਜ ਕੁਮਾਰ ਅਤੇ ਅਮਨਦੀਪ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਪਿੰਡ ਸੁਖਪੁਰਾ ਵਿਖੇ ਕੌਮਾਂਤਰੀ ਅÏਰਤ ਦਿਵਸ ਨੂੰ ਸਮਰਪਿਤ ਵਿਸ਼ਾਲ ਕਾਨਫ਼ਰੰਸ <br/>
Ad Position 24