ਮਹਿਲ ਕਲਾਂ, 10 ਮਾਰਚ (ਅਣਖੀ)-ਸਮਾਜ ਸੇਵੀ ਇੰਸਪੈਕਟਰ ਪਿਆਰਾ ਸਿੰਘ ਮਾਹਮਦਪੁਰ ਵਲੋਂ ਸ਼ੁਰੂ ਕੀਤੀ ਸਮਾਜ ਸੇਵਾ ਦੀ ਮੁਹਿੰਮ ਤਹਿਤ ਗੁਰੂ ਰਵਿਦਾਸ ਧਰਮਸ਼ਾਲਾ ਪਿੰਡ ਗੁੰਮਟੀ ਵਿਖੇ ਅੱਖਾਂ ਦਾ 21ਵਾਂ ਮੁਫ਼ਤ ਚੈੱਕਅਪ, ਆਪ੍ਰੇਸ਼ਨ ਕੈਂਪ ਮਿਤੀ 12 ਮਾਰਚ ਨੂੰ ਸਵੇਰੇ 9 ਵਜੇ ਤੋਂ ਗ੍ਰਾਮ ਪੰਚਾਇਤ, ਰਵਿਦਾਸ ਕਲੱਬ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦਾ ਉਦਘਾਟਨ ਸਰਪੰਚ ਦਰਸ਼ਨ ਸਿੰਘ ਅਤੇ ਸਮੂਹ ਪ੍ਰਬੰਧਕਾਂ ਵਲੋਂ ਸਾਂਝੇ ਤੌਰ 'ਤੇ ਕੀਤਾ ਜਾਵੇਗਾ | ਇਸ ਦੌਰਾਨ ਏਕਜੋਤ ਅੱਖਾਂ ਦਾ ਹਸਪਤਾਲ ਮਲੇਰਕੋਟਲਾ ਦੇ ਮਾਹਿਰ ਡਾਕਟਰ ਅੱਖਾਂ ਦੇ ਮਰੀਜ਼ਾਂ ਦੀ ਜਾਂਚ ਕਰ ਕੇ ਲੋੜਵੰਦ ਮਰੀਜ਼ਾਂ ਨੂੰ ਲੈਂਜ ਪਾਉਣ ਲਈ ਰੈਫ਼ਰ ਕਰਨਗੇ | ਪ੍ਰਬੰਧਕ ਕਮੇਟੀ ਨੇ ਲੋੜਵੰਦਾਂ ਨੂੰ ਆਪਣੇ ਆਧਾਰ ਕਾਰਡ ਸਮੇਤ ਪਹੁੰਚਣ ਦੀ ਅਪੀਲ ਕੀਤੀ ਹੈ |