05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਆਵਾਰਾ ਪਸ਼ੂ ਕਾਰਨ ਵਾਪਰੇ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

Ad Position 21
No active advertisement
ਮਿ੍ਤਕ ਗੁਰਪ੍ਰੀਤ ਸਿੰਘ ਭੀਮਾ ਦੀ ਪੁਰਾਣੀ ਤਸਵੀਰ | <br/> 11-03-2026

ਮਹਿਲ ਕਲਾਂ, 10 ਅਪ੍ਰੈਲ (ਅਵਤਾਰ ਸਿੰਘ ਅਣਖੀ)-ਸਥਾਨਕ ਕਸਬੇ ਅੰਦਰ ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਜਿੰਦਲ ਕਾਲੋਨੀ ਸਾਹਮਣੇ ਆਵਾਰਾ ਪਸ਼ੂ ਕਾਰਨ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਭੀਮਾ ਵਾਸੀ ਮਹਿਲ ਕਲਾਂ, ਜੋ ਕਿ ਇੱਕ ਫੀਡ ਫ਼ੈਕਟਰੀ ਵਿਚ ਮਜ਼ਦੂਰੀ ਕਰਦਾ ਸੀ, ਅਤੇ ਲਖਵੀਰ ਸਿੰਘ ਵਾਸੀ ਸੈਦੋਕੇ, ਮੋਗਾ ਜੋ ਕਿ ਪੈਲੇਸਾਂ ਵਿਚ ਠੇਕੇਦਾਰ ਵਜੋਂ ਕੰਮ ਕਰਦਾ ਸੀ, ਆਪੋ-ਆਪਣੇ ਮੋਟਰਸਾਈਕਲਾਂ 'ਤੇ ਜਾ ਰਹੇ ਸਨ ਕਿ ਅਚਾਨਕ ਕੋਈ ਆਵਾਰਾ ਪਸ਼ੂ ਅੱਗੇ ਆ ਜਾਣ ਕਾਰਨ ਸੰਤੁਲਨ ਵਿਗੜ ਗਿਆ ਅਤੇ ਦੋਵੇਂ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਏ | ਇਸ ਹਾਦਸੇ ਦੌਰਾਨ ਗੁਰਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਲਖਵੀਰ ਸਿੰਘ ਨੂੰ ਗੰਭੀਰ ਹਾਲਤ ਵਿਚ ਬਰਨਾਲਾ ਰੈਫ਼ਰ ਕੀਤਾ ਗਿਆ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਏ.ਐਸ.ਆਈ. ਰਾਜੀਵ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 194 ਬੀ.ਐਨ.ਐੱਸ.ਐੱਸ. ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਭਦੌੜ ਤਿੰਨ ਕੋਣੀ ਲੜਾਈ ਮਾਮਲੇ ਵਿਚ ਪੁਲਿਸ ਨੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਕੇ ਦੋ ਗੱਡੀਆਂ ਅਤੇ ਰਿਵਾਲਵਰ ਬਰਾਮਦ ਕਰਵ... ਅਗਲੀ ਖ਼ਬਰ ਪਿੰਡ ਗੁੰਮਟੀ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਭਲਕੇ
Ad Position 24