05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਭਦੌੜ ਤਿੰਨ ਕੋਣੀ ਲੜਾਈ ਮਾਮਲੇ ਵਿਚ ਪੁਲਿਸ ਨੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਕੇ ਦੋ ਗੱਡੀਆਂ ਅਤੇ ਰਿਵਾਲਵਰ ਬਰਾਮਦ ਕਰਵਾਇਆ <br/>

Ad Position 21
No active advertisement
ਥਾਣਾ ਭਦੌੜ ਵਿਖੇ ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਪੁਲਿਸ ਪਾਰਟੀ ਨਾਲ ਅਤੇ ਵਾਰਦਾਤ ਸਮੇਂ ਵਰਤਿਆ ਗਿਆ ਰਿਵਾਲਵਰ | ਤਸਵੀਰ : ਵਿਨੋਦ ਕਲਸੀ <br/> 11-03-2026
ਭਦੌੜ, 10 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਤਿੰਨ ਕੋਣੀ ਤੇ ਜੈਕਸ ਪੀਜ਼ਾ ਹੱਟ 'ਤੇ ਨੌਜਵਾਨਾਂ 'ਚ ਹੋਈ ਲੜਾਈ ਦੇ ਮਾਮਲੇ ਵਿਚ ਪੁਲਿਸ ਨੇ ਮਾਮਲਾ ਦਰਜ਼ ਕਰ ਕੇ ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਨੇ ਚੌਕਸੀ ਵਰਤਦੇ ਹੋਏ 7 ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ | ਇਕ ਵਿਅਕਤੀ ਨੂੰ ਕਾਬੂ ਕਰਨਾ ਅਜੇ ਬਾਕੀ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਪਿ੍ੰਸ ਕੁਮਾਰ ਪੁੱਤਰ ਦਲੀਪ ਚੰਦ ਦੇ ਬਿਆਨਾਂ ਦੇ ਆਧਾਰ 'ਤੇ ਵੱਖ-ਵੱਖ ਧਰਾਵਾਂ ਤਹਿਤ ਜਗਸੀਰ ਸਿੰਘ ਉਰਫ ਸੀਰਾ ਪੁੱਤਰ ਦਲਬਾਰਾ ਸਿੰਘ ਵਾਸੀ ਸੈਦੋਕੇ ਜ਼ਿਲ੍ਹਾ ਮੋਗਾ, ਸੁਖਜੀਤ ਸਿੰਘ ਉਰਫ ਸੀਪੂ ਪੁੱਤਰ ਜਗਰੂਪ ਸਿੰਘ, ਅਵਤਾਰ ਸਿੰਘ ਉਰਫ ਵਿੱਕੀ ਪੁੱਤਰ ਕੁਲਦੀਪ ਸਿੰਘ, ਸਚਿਨ ਖ਼ਾਨ ਉਰਫ ਸਾਚੀ ਪੁੱਤਰ ਜ਼ਹੂਰ ਅਲੀ, ਸੁਖਵੀਰ ਸਿੰਘ ਉਰਫ ਨਿੱਕਾ ਪੁੱਤਰ ਗੁਰਮੀਤ ਸਿੰਘ ਵਾਸੀ ਸੈਦੋਕੇ, ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਬਲਜਿੰਦਰ ਸਿੰਘ ਵਾਸੀ ਬੁਰਜ ਹਮੀਰਾ ਅਤੇ ਰਾਜਵੀਰ ਸਿੰਘ ਉਰਫ ਰਾਜਾ ਪੁੱਤਰ ਗੁਰਜੰਟ ਸਿੰਘ ਵਾਸੀ ਬੱਧਨੀ ਕਲਾ ਅਤੇ ਪਿ੍ਤਪਾਲ ਸਿੰਘ ਉਰਫ ਪਿਰਤਾਂ ਪੁੱਤਰ ਗੁਰਮੇਲ ਸਿੰਘ ਵਾਸੀ ਸੈਦੋਕੇ ਦੇ ਖ਼ਿਲਾਫ਼ ਮੁਕੱਦਮਾ ਦਰਜ਼ ਕੀਤਾ ਗਿਆ ਹੈ | ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਵਲੋਂ ਵਾਰਦਾਤ ਸਮੇਂ ਵਰਤੀਆਂ ਗਈਆਂ ਦੋ ਕਾਰਾਂ ਜਿਨ੍ਹਾਂ ਵਿਚ ਆਈ. ਟਵੰਟੀ ਚਿੱਟਾ ਰੰਗ ਅਤੇ ਸਕਾਰਪੀਓ ਐਨ. ਇਸ ਤੋਂ ਇਲਾਵਾ ਵਾਰਦਾਤ ਸਮੇਂ ਵਰਤਿਆ ਗਿਆ ਪਿਸਟਲ 30 ਬੋਰ ਅਤੇ ਚੱਲੇ ਹੋਏ ਕਾਰਤੂਸ ਵੀ ਬਰਾਮਦ ਕੀਤੇ ਗਏ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਇਨ੍ਹਾਂ ਦੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ | ਇੰਸ: ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਫ਼ਰਾਰ ਵਿਅਕਤੀ ਜਗਸੀਰ ਸਿੰਘ ਉਰਫ ਸੀਰਾ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਹੰਡਿਆਇਆ ਵਿਖੇ ਹਰਪ੍ਰੀਤ ਸਿੰਘ ਨੇ ਈ.ਓ. ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਆਵਾਰਾ ਪਸ਼ੂ ਕਾਰਨ ਵਾਪਰੇ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
Ad Position 24