05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਗੁਰਦੁਆਰਾ ਬਾਬਾ ਕਾਲਾ ਮਹਿਰ ਵਿਖੇ ਧਾਰਮਿਕ ਸਮਾਗਮ ਆਰੰਭ-19 ਮਾਰਚ ਨੂੰ ਭਰੇਗਾ ਸਾਲਾਨਾ ਜੋੜ ਮੇਲਾ <br/>

Ad Position 21
No active advertisement
ਅਜੀਤ ਡੈਸਕ 11-03-2026
ਬਰਨਾਲਾ, 10 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਸ੍ਰੀ ਅਖੰਡ ਪਾਠਾਂ ਦੀ ਪਹਿਲੀ ਲੜੀ ਪ੍ਰਾਰੰਭ ਹੋ ਗਈ ਹੈ ਜਿਸ ਵਿਚ 28 ਅਖੰਡ ਪਾਠ ਪ੍ਰਕਾਸ਼ ਕੀਤੇ ਗਏ ਹਨ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਜੀਤਾ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਅਤੇ ਇਲਾਕੇ ਦੀਆਂ ਸਿੱਖ ਸੰਗਤਾਂ ਵਲੋਂ ਆਪਣੀਆਂ ਸੁੱਖਾਂ ਪੂਰੀਆਂ ਹੋਣ 'ਤੇ ਪਰਿਵਾਰਾਂ ਅਤੇ ਸਰਬੱਤ ਦੇ ਭਲੇ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਇਕ ਸੌ ਤੋਂ ਜ਼ਿਆਦਾ ਸ੍ਰੀ ਅਖੰਡ ਪਾਠ ਕਰਵਾਏ ਜਾ ਰਹੇ ਹਨ | ਅਖੰਡ ਪਾਠਾਂ ਦੀਆਂ ਇਹ ਲੜੀਆਂ ਮਿਤੀ 17 ਮਾਰਚ ਤੱਕ ਚੱਲਣਗੀਆਂ | ਗੁਰਦੁਆਰਾ ਕਮੇਟੀ ਵਲੋਂ ਸਰਬੱਤ ਦੇ ਭਲੇ ਲਈ 17 ਮਾਰਚ ਨੂੰ ਸ੍ਰੀ ਅਖੰਡ ਪਾਠ ਪ੍ਰਕਾਸ਼ ਹੋਣਗੇ, ਜਿਨ੍ਹਾਂ ਦੇ ਭੋਗ 19 ਮਾਰਚ ਨੂੰ ਸਾਲਾਨਾ ਜੋੜ ਮੇਲੇ ਵਾਲੇ ਦਿਨ ਪਾਏ ਜਾਣਗੇ | ਜੋੜ ਮੇਲੇ 'ਤੇ ਸੰਧੂ ਭਾਈਚਾਰੇ ਸਮੇਤ ਇਲਾਕੇ ਦੀ ਸੰਗਤ ਵੱਲੋਂ ਹਾਜ਼ਰੀਆਂ ਭਰੀਆਂ ਜਾਣਗੀਆਂ | ਪਾਠਾਂ ਦੇ ਭੋਗ ਉਪਰੰਤ ਰਾਗੀ ਅਤੇ ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰਇਤਿਹਾਸ ਨਾਲ ਜੋੜਨਗੇ | ਇਸ ਮੌਕੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਸਾਬਕਾ ਚੇਅਰਮੈਨ ਸੁਖਮਹਿੰਦਰ ਸਿੰਘ ਸੰਧੂ, ਖ਼ਜ਼ਾਨਚੀ ਦਵਿੰਦਰ ਸਿੰਘ ਸੰਧੂ, ਸਕੱਤਰ ਅਜੀਤਪਾਲ ਸਿੰਘ, ਮੈਂਬਰ ਸੁਖਪਾਲ ਸਿੰਘ, ਨਾਜਰ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ, ਹਰਦੇਵ ਸਿੰਘ, ਮਹੰਤ ਕੁਲਵੰਤ ਸਿੰਘ ਮੋਠਾ, ਅਵਤਾਰ ਸਿੰਘ ਹੈੱਡ ਗ੍ਰੰਥੀ, ਸੋਹਣ ਸਿੰਘ ਅਤੇ ਮਲਕੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੰਡਿਆਇਆ ਗਰਿੱਡ ਵਿਖੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਹੰਡਿਆਇਆ ਵਿਖੇ ਹਰਪ੍ਰੀਤ ਸਿੰਘ ਨੇ ਈ.ਓ. ਦਾ ਅਹੁਦਾ ਸੰਭਾਲਿਆ
Ad Position 24