ਬਰਨਾਲਾ 'ਚ ਮਾੜੀਆਂ ਸਿਹਤ ਸਹੂਲਤਾਂ ਦਾ ਮੁੱਦਾ ਪੰਜਾਬ ਵਿਧਾਨ ਸਭਾ 'ਚ ਗੂੰਜਿਆ <br/>
ਬਰਨਾਲਾ, 10 ਮਾਰਚ (ਰਾਜ ਪਨੇਸਰ)-ਬਰਨਾਲਾ ਦੇ ਸਿਵਲ ਹਸਪਤਾਲ ਦੀ ਤਰਸਯੋਗ ਹਾਲਤ ਦਾ ਮੁੱਦਾ ਇਕ ਵਾਰ ਫਿਰ ਵਿਧਾਨ ਸਭਾ ਵਿਚ ਗੂੰਜਿਆ | ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਵਿਧਾਨ ਸਭਾ ਵਿਚ ਸਿਵਲ ਹਸਪਤਾਲ ਵਿਚ ਡਾਕਟਰਾਂ ਅਤੇ ਹੋਰ ਅਮਲੇ ਦੀ ਘਾਟ ਦਾ ਮੁੱਦਾ ਉਠਾਉਂਦੇ ਹੋਏ ਸਰਕਾਰ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵੱਲ ਧਿਆਨ ਦੇਣ ਲਈ ਕਿਹਾ | ਵਿਧਾਨ ਸਭਾ 'ਚ ਮੁੱਦਾ ਉਠਾਉਂਦੇ ਹੋਏ ਵਿਧਾਇਕ ਢਿੱਲੋਂ ਨੇ ਕਿਹਾ ਕਿ ਬਰਨਾਲਾ ਦਾ ਹਸਪਤਾਲ 'ਰੈਫਲਰ ਸੈਂਟਰ' ਬਣ ਚੁੱਕਾ ਹੈ ਜਿੱਥੋਂ ਮਾਮੂਲੀ ਬਿਮਾਰੀਆਂ ਅਤੇ ਸੱਟਾਂ ਵਾਲੇ ਮਰੀਜ਼ਾਂ ਨੂੰ ਵੀ ਤੁਰੰਤ ਫ਼ਰੀਦਕੋਟ, ਪਟਿਆਲਾ ਰੈਫ਼ਰ ਕਰ ਦਿੱਤਾ
11-03-2026