ਬਰਨਾਲਾ, 10 ਮਾਰਚ (ਅਸ਼ੋਕ ਭਾਰਤੀ)-ਵਾਈ.ਐਸ ਪਬਲਿਕ ਸਕੂਲ ਹੰਡਿਆਇਆ ਦੀ 9ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਅਸ਼ਮੀਤ ਕੌਰ ਨੇ ਨੈਸ਼ਨਲ ਸਾਇੰਸ ਓਲੰਪਿਆਡ (ਐਨ.ਐਸ.ਓ) ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇੰਟਰਨੈਸ਼ਨਲ ਰੈਂਕ 407 ਅਤੇ 95+ ਪਰਸੈਂਟਾਈਲ ਪ੍ਰਾਪਤ ਕੀਤਾ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਪਿ੍ੰਸੀਪਲ ਮੋਹਿਤ ਜਿੰਦਲ ਨੇ ਵਿਦਿਆਰਥਣ ਅਸ਼ਮੀਤ ਕੌਰ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ |