18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਖਸਖਸ ਦੀ ਖੇਤੀ ਦੀ ਮੰਗ ਨੂੰ ਲੈ ਕੇ ਇਨਸਾਫ਼ ਟੀਮ ਪੰਜਾਬ ਵਲੋਂ ਮਹਿਲ ਕਲਾਂ 'ਚ ਇਕੱਤਰਤਾ <br/>

Ad Position 21
No active advertisement
ਅਜੀਤ ਡੈਸਕ 12-03-2026
ਮਹਿਲ ਕਲਾਂ, 11 ਮਾਰਚ (ਅਵਤਾਰ ਸਿੰਘ ਅਣਖੀ)-ਪੰਜਾਬ ਵਿਚ ਵਧ ਰਹੇ ਨਸ਼ਿਆਂ ਦੇ ਮਾਰੂ ਰੁਝਾਨ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਇਨਸਾਫ਼ ਟੀਮ ਪੰਜਾਬ ਵਲੋਂ ਕਸਬਾ ਮਹਿਲ ਕਲਾਂ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਪਾਰਕ 'ਚ ਇਕੱਤਰਤਾ ਕੀਤੀ ਗਈ | ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਮੀਤ ਸਿੰਘ ਜੱਗਾ ਨੇ ਕੇਂਦਰ ਅਤੇ ਰਾਜ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਅੰਦਰ ਖਸ਼ਖਸ਼ ਦੀ ਖੇਤੀ ਕਰਨ ਦੀ ਕਾਨੂੰਨ ਤੌਰ 'ਤੇ ਮਨਜ਼ੂਰੀ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ 'ਚ ਚਿੱਟਾ, ਸਮੈਕ ਅਤੇ ਹੋਰ ਮਾਰੂ ਨਸ਼ਿਆਂ ਨੇ ਭਵਿੱਖ ਦੀ ਵਾਰਸ ਜਵਾਨੀ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ | ਨਸ਼ਿਆਂ ਦੀ ਲਪੇਟ 'ਚ ਆ ਕੇ ਹਰ ਰੋਜ਼ ਚੜ੍ਹਦੇ ਸੂਰਜ ਮਾਵਾਂ ਦੇ ਪੁੱਤ ਮੌਤ ਦੇ ਮੂੰਹ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਨਸ਼ਿਆਂ ਨੂੰ ਰੋਕਣਾ ਚਾਹੁੰਦੀ ਹੈ ਤਾਂ ਕਿਸਾਨਾਂ ਨੂੰ ਖਸਖਸ ਦੀ ਖੇਤੀ ਦੀ ਕਾਨੂੰਨੀ ਤੌਰ 'ਤੇ ਇਜਾਜ਼ਤ ਦੇਣੀ ਚਾਹੀਦੀ ਹੈ | ਜਿਸ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਅਤੇ ਗ਼ੈਰਕਾਨੰੂਨੀ ਨਸ਼ਿਆਂ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪੈਟਰੋਲ/ਡੀਜ਼ਲ ਤੇ ਘਰੇਲੂ ਵਰਤੋਂ ਲਈ ਐਲ.ਪੀ.ਜੀ. ਲੋੜੀਂਦੀ ਮਾਤਰਾ ਵਿਚ ਉਪਲੱਬਧ-ਵਧੀਕ ਡਿਪਟੀ ਕਮਿਸ਼ਨਰ <br/> ਅਗਲੀ ਖ਼ਬਰ ਇਕ ਸਾਲ ਤੋਂ ਬਾਲ ਮਜ਼ਦੂਰੀ ਕਰਦੇ ਬੱਚੇ ਦੀ ਕੀਤੀ ਗਈ ਬੇਰਹਿਮੀ ਨਾਲ ਕੁੱਟਮਾਰ <br/>
Ad Position 24