18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਨਗਰ ਨਿਗਮ ਦੇ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਨੇ ਸਰਕਾਰ ਖ਼ਿਲਾਫ਼ ਕੀਤਾ ਮੁਜ਼ਾਹਰਾ <br/>

Ad Position 21
No active advertisement
ਅਜੀਤ ਡੈਸਕ 12-03-2026
ਬਰਨਾਲਾ, 11 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਨਿਗਮ ਬਰਨਾਲਾ ਦੇ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਵਲੋਂ ਅੱਜ ਦੁਪਹਿਰ ਤੋਂ ਬਾਅਦ ਪੂਰਨ ਤੌਰ 'ਤੇ ਹੜਤਾਲ ਕਰ ਕੇ ਪੰਜਾਬ ਸਰਕਾਰ/ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਦਫ਼ਤਰ ਨਗਰ ਨਿਗਮ ਵਿਖੇ ਅਰਥੀ ਫ਼ੂਕ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੀ ਕੰਟਰੈਕਟ ਬੇਸ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣਾਈ ਗਈ 10 ਸਾਲਾ ਪਾਲਿਸੀ ਦੀਆਂ ਕਾਪੀਆਂ ਸਾੜੀਆਂ ਗਈਆਂ | ਉਪਰੰਤ ਮੰਗਾਂ ਸਬੰਧੀ ਕਮਿਸ਼ਨਰ ਨਗਰ ਨਿਗਮ ਨੂੰ ਮੰਗ-ਪੱਤਰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਇਸ ਰੋਸ ਮੁਜ਼ਾਹਰੇ ਵਿਚ ਸਫ਼ਾਈ ਸੇਵਕ ਯੂਨੀਅਨ, ਮਿਉਂਸਪਲ ਕਰਮਚਾਰੀ ਦਲ ਅਤੇ ਡਾ: ਭੀਮ ਰਾਓ ਅੰਬੇਦਕਰ ਯੂਨੀਅਨ ਨਗਰ ਨਿਗਮ ਬਰਨਾਲਾ ਦੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ | ਉਨ੍ਹਾਂ ਦੱਸਿਆ ਕਿ ਸਾਰੀਆਂ ਯੂਨੀਅਨਾਂ ਵਲੋਂ ਮਿਤੀ 12 ਮਾਰਚ ਨੂੰ ਵੀ ਪੂਰੇ ਦਿਨ ਕੰਮ ਛੋੜ/ਕਲਮ ਛੋੜ ਹੜਤਾਲ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਹਨ ਕਿ ਪੰਜਾਬ ਸਰਕਾਰ ਵਲੋਂ 10 ਸਾਲਾ ਪਾਲਿਸੀ ਦੇ ਬਿੱਲ ਨੂੰ ਤੁਰੰਤ ਵਾਪਸ ਲਿਆ ਜਾਵੇ, ਮੁਲਾਜ਼ਮਾਂ ਦਾ ਪੈਡਿੰਗ ਡੀ.ਏ. ਤੁਰੰਤ ਜਾਰੀ ਕੀਤਾ ਜਾਵੇ, ਆਉਟਸੋਰਸ ਮੁਲਾਜ਼ਮਾਂ ਦੀ ਪਾਲਿਸੀ ਖ਼ਤਮ ਕਰ ਕੇ ਸਿੱਧੇ ਪੱਕੇ ਕੀਤੇ ਜਾਣ ਤੇ ਤਨਖ਼ਾਹ ਵਿਚ ਵਾਧਾ ਕੀਤਾ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲ ਕੀਤੀ ਜਾਵੇ, ਚਾਰ ਕਿਰਤ ਕੋਡਾਂ ਦੀ ਸਮਾਪਤੀ ਕਰ ਕੇ ਮਜ਼ਦੂਰ ਪੱਖੀ ਨਿਯਮ ਬਣਾਏ ਜਾਣ ਆਦਿ ਜ਼ਿਕਰਯੋਗ ਹਨ | ਉਨ੍ਹਾਂ ਸਰਕਾਰ ਨੂੰ ਚੇਤਾਵਨੀ ਜੇਕਰ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕਰਦਿਆਂ ਮਿਤੀ 6 ਮਈ ਤੋਂ ਅਣਮਿਥੇ ਸਮੇਂ ਤੱਕ ਕੰਮ ਛੋੜ ਹੜਤਾਲ ਕੀਤੀ ਜਾਵੇਗੀ ਅਤੇ ਇਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਗੁਰਮੀਤ ਸਿੰਘ ਜ਼ਿਲ੍ਹਾ ਪ੍ਰਧਾਨ ਮਿਉਂਸਪਲ ਕਰਮਚਾਰੀ ਦਲ, ਜਗਜੀਤ ਸਿੰਘ ਜ਼ਿਲ੍ਹਾ ਸਕੱਤਰ, ਚਰਨ ਸਿੰਘ ਜ਼ਿਲ੍ਹਾ ਪ੍ਰਧਾਨ ਡਰਾਈਵਰ ਯੂਨੀਅਨ, ਗੁਰਮੀਤ ਸਿੰਘ, ਨਰੇਸ਼ ਕੁਮਾਰ, ਗੋਬਿੰਦ ਪਾਲ, ਗੁਰਕਿਰਪਾਲ ਸਿੰਘ, ਅੰਕੁਸ਼ ਸਿੰਗਲਾ ਸੈਨਟਰੀ ਇੰਸਪੈਕਟਰ, ਮੰਗਤ ਰਾਏ ਮੇਟ, ਰਮੇਸ਼ ਕੁਮਾਰ ਮੇਟ, ਸੰਜੇ ਕੁਮਾਰ ਮੇਟ, ਰਾਜੇਸ਼ ਕੁਮਾਰ ਮੇਟ, ਵਿਨੇ ਕੁਮਾਰ, ਸੋਨੂੰ, ਅਵਤਾਰ, ਅਨਿਲ ਕੁਮਾਰ, ਅਰਵਿੰਦਰ ਸਿੰਘ, ਰਾਕੇਸ਼ ਕੁਮਾਰ, ਅਨਿਲ ਕੁਮਾਰ ਬਰੇਟਾ, ਕੁਲਦੀਪ ਸਿੰਘ ਮੇਟ, ਸ੍ਰੀਮਤੀ ਰਾਜਵੀਰ ਕੌਰ ਮਾਨ, ਸ੍ਰੀਮਤੀ ਰਾਜਵੀਰ ਕੌਰ ਭੱਟੀ, ਸ੍ਰੀਮਤੀ ਪਿੰਕੀ ਸਿੰਗਲਾ, ਸ੍ਰੀਮਤੀ ਮੋਨੂੰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਖਦੇਵ ਸਿੰਘ ਢੀਂਡਸਾ ਦੀ ਪਹਿਲੀ ਬਰਸੀ ਮੌਕੇ ਵਡੀ ਗਿਣਤੀ 'ਚ ਪਹੁੰਚੇ ਲੋਕ <br/> ਅਗਲੀ ਖ਼ਬਰ ਪੈਟਰੋਲ/ਡੀਜ਼ਲ ਤੇ ਘਰੇਲੂ ਵਰਤੋਂ ਲਈ ਐਲ.ਪੀ.ਜੀ. ਲੋੜੀਂਦੀ ਮਾਤਰਾ ਵਿਚ ਉਪਲੱਬਧ-ਵਧੀਕ ਡਿਪਟੀ ਕਮਿਸ਼ਨਰ <br/>
Ad Position 24