ਮਹਿਲ ਕਲਾਂ, 11 ਮਾਰਚ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਦੇ ਪੁਲਿਸ ਥਾਣੇ ਦੇ ਨਵੇਂ ਨਿਯੁਕਤ ਹੋਏ ਮੁੱਖ ਅਫ਼ਸਰ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਪੱਤਰਕਾਰਾਂ ਨਾਲ ਆਪਣੀ ਪਲੇਠੀ ਮਿਲਣੀ ਦੌਰਾਨ ਸਪਸ਼ਟ ਸ਼ਬਦਾਂ ਵਿਚ ਚੇਤਾਵਨੀ ਦਿੱਤੀ ਹੈ ਕਿ ਇਲਾਕੇ ਦਾ ਮਾਹੌਲ ਖ਼ਰਾਬ ਕਰਨ ਵਾਲੇ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ, ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨਾ ਅਤੇ ਪੁਲਿਸ-ਪਬਲਿਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ ਤਾਂ ਜੋ ਹਰ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕੇ | ਇਸ ਮੌਕੇ ਇੰਸਪੈਕਟਰ ਧਾਲੀਵਾਲ ਨੇ ਗ੍ਰਾਮ ਪੰਚਾਇਤਾਂ, ਯੂਥ ਕਲੱਬਾਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਬੁਰਾਈਆਂ ਵਿਰੁੱਧ ਪੁਲਿਸ ਦਾ ਸਹਿਯੋਗ ਦੇਣ ਅਤੇ ਨਾਲ ਹੀ ਭਰੋਸਾ ਦਿਵਾਇਆ ਕਿ ਥਾਣੇ ਆਉਣ ਵਾਲੇ ਹਰ ਵਿਅਕਤੀ ਦਾ ਪੂਰਾ ਮਾਨ-ਸਤਿਕਾਰ ਕੀਤਾ ਜਾਵੇਗਾ ਅਤੇ ਕਿਸੇ ਨਾਲ ਵੀ ਕੋਈ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ |