18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਜਥੇਦਾਰ ਨਾਥ ਸਿੰਘ ਹਮੀਦੀ ਨੇ ਸੁਖਬੀਰ ਸਿੰਘ ਬਾਦਲ ਨਾਲ ਵੱਡੀ ਗਿਣਤੀ 'ਚ ਆਗੂਆਂ ਸਮੇਤ ਕੀਤੀ ਮਿਲਣੀ <br/>

Ad Position 21
No active advertisement
ਅਜੀਤ ਡੈਸਕ 12-03-2026
ਟੱਲੇਵਾਲ, 11 ਮਾਰਚ (ਸੋਨੀ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨਾਲ ਅੱਜ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਵਲੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਦੇ ਲਾਮ ਲਸ਼ਕਰ ਸਮੇਤ ਮਿਲਣੀ ਕੀਤੀ ਗਈ | ਇਸ ਮੌਕੇ ਜਥੇਦਾਰ ਨਾਥ ਸਿੰਘ ਹਮੀਦੀ ਨੇ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਅੱਜ ਹਲਕਾ ਮਹਿਲ ਕਲ੍ਹਾਂ ਤੋਂ ਥਾਪੜਾ ਦਿੱਤਾ ਗਿਆ ਹੈ | ਜਿਸ ­'ਤੇ ਹਲਕੇ ਦੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਮੌਕੇ 'ਤੇ ਹੀ ਖ਼ੁਸ਼ੀ ਜ਼ਾਹਰ ਕੀਤੀ ਹੈ | ਇਸ ਮੌਕੇ ਬੇਅੰਤ ਕੌਰ ਖਹਿਰਾ ਜ਼ਿਲ੍ਹਾ ਪ੍ਰਧਾਨ ਇਸਤਰੀ ਆਗੂ, ਬਲਰਾਜ ਸਿੰਘ ਕਾਕਾ ਸਰਕਲ ਪ੍ਰਧਾਨ, ਰੁਪਿੰਦਰ ਸਿੰਘ ਨਾਨਕ ਕਾਰ ਬਾਜ਼ਾਰ ਵਾਲੇ ਜ਼ਿਲ੍ਹਾ ਮੀਤ ਪ੍ਰਧਾਨ, ਦਲਵਾਰ ਸਿੰਘ ਭੋਤਨਾ ਪੰਚ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਸਿਮਰਜੀਤ ਸਿੰਘ ਨਾਨਕ ਕਾਰ ਬਾਜ਼ਾਰ, ਬਲਵਿੰਦਰ ਸਿੰਘ ਭੋਲਾ ਸਾਬਕਾ ਪੰਚ, ਧਰਮ ਸਿੰਘ, ਬਲੌਰ ਸਿੰਘ, ਸੁਖਪਾਲ ਸਿੰਘ ਪੰਚ, ਗੁਰਮੇਲ ਸਿੰਘ, ਨਿਰਪਾਲ ਸਿੰਘ, ਚਮਕੌਰ ਸਿੰਘ ਡੀਪੂ ਵਾਲਾ, ਹਰਦੀਪ ਕੌਰ ਸੰਮਤੀ ਮੈਂਬਰ, ਬਲਦੇਵ ਸਿੰਘ ਪੰਚ, ਜਸ਼ਨ ਧਾਲੀਵਾਲ, ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ | ਜ਼ਿਕਰਯੋਗ ਹੈ ਕਿ ਜਥੇਦਾਰ ਨਾਥ ਸਿੰਘ ਹਮੀਦੀ ਅਤੇ ਹੋਰ ਪਾਰਟੀ ਵਰਕਰਾਂ ਵਲੋਂ ਸੋਸ਼ਲ ਮੀਡੀਆ 'ਤੇ ਹਲਕਾ ਮਹਿਲ ਕਲਾਂ ਤੋਂ ਪਾਰਟੀ ਪ੍ਰਧਾਨ ਵਲੋਂ ਵੀਡੀਓ ਕਲਿੱਪ ਜਾਰੀ ਕਰਦਿਆਂ ਥਾਪੜਾ ਦੇਣ ਵੀਡੀਓ ਵਾਇਰਲ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਸ਼ਹਿਣਾ ਦੀ ਮੀਟਿੰਗ <br/> ਅਗਲੀ ਖ਼ਬਰ ਨਸ਼ਾ ਤਸਕਰਾਂ ਤੇ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਐਸ.ਐਚ.ਓ. <br/>
Ad Position 24