18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪੰਜਾਬ ਸਟੇਟ ਫਰੀਡਮ ਫਾਈਟਰ ਸਕਸੈਸਰਜ਼ ਆਰਗੇਨਾਈਜ਼ੇਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ <br/>

Ad Position 21
No active advertisement
ਮੀਟਿੰਗ ਦੌਰਾਨ ਪੰਜਾਬ ਸਟੇਟ ਫਰੀਡਮ ਫਾਈਟਰ ਸਕਸੈਸਰਜ ਆਰਗੇਨਾਈਜ਼ੇਸ਼ਨ ਜ਼ਿਲ੍ਹਾ ਬਰਨਾਲਾ ਦੇ ਅਹੁਦੇਦਾਰ ਅਤੇ ਮੈਂਬਰ | ਅਜੀਤ ਤਸਵੀਰ <br/> 12-03-2026
ਬਰਨਾਲਾ, 11 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਟੇਟ ਫਰੀਡਮ ਫਾਈਟਰ ਸਕਸੈਸਰਜ ਆਰਗੇਨਾਈਜ਼ੇਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਪ੍ਰਧਾਨ ਮਲਕੀਤ ਸਿੰਘ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਭਵਨ ਬਰਨਾਲਾ ਵਿਖੇ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਮਲਕੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਪੇਸ਼ ਕੀਤੇ ਗਏ ਬਜਟ ਵਿਚ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ | ਇਸ ਤੋਂ ਪਹਿਲਾਂ ਮੁੱਖ ਮੰਤਰੀ ਵਲੋਂ ਸੰਸਥਾ ਨੂੰ ਤਿੰਨ ਵਾਰ ਮੀਟਿੰਗ ਦਾ ਸਮਾਂ ਦੇ ਕੇ ਕੋਈ ਮੀਟਿੰਗ ਨਹੀਂ ਕੀਤੀ ਗਈ | ਜਿਸ ਦਾ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਸੰਸਥਾ ਵਲੋਂ ਪੰਜਾਬ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਸੂਬਾ ਮੀਤ ਪ੍ਰਧਾਨ ਮੇਜਰ ਸਿੰਘ ਧਾਲੀਵਾਲ, ਬਲਵਿੰਦਰ ਸਿੰਘ, ਗੁਰਮੇਲ ਸਿੰਘ, ਮਨਜੀਤ ਕੌਰ, ਕੌਰ ਸਿੰਘ, ਰਮੇਲ ਸਿੰਘ, ਬਲਵੀਰ ਸਿੰਘ, ਹਰਪਾਲ ਸਿੰਘ ਆਦਿ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੂਰਤੀ ਸਥਾਪਨਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਸੰਬੰਧ 'ਚ ਧਾਰਮਿਕ ਸਮਾਗਮ ਸ਼ਰਧਾ ਪੂਰਵਕ ਸਮਾਪਤ <br/> ਅਗਲੀ ਖ਼ਬਰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਔਜਲਾ ਵਲੋਂ ਸੀ.ਐੱਚ.ਸੀ. ਭਦੌੜ ਦਾ ਦੌਰਾ <br/>
Ad Position 24