ਤਪਾ ਮੰਡੀ, 11 ਮਾਰਚ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਤੱਕ ਮੁਫ਼ਤ ਇਲਾਜ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲ ਵਿਖੇ ਸ਼ੁਰੂ ਹੋ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭਪਾਤਰੀ ਕਾਰਡ ਬਣਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡਾਂ ਵਿਚ ਸਪੈਸ਼ਲ ਕੈਂਪ ਵੀ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿਚ ਜਾਂ ਨੇੜੇ ਦੇ ਕਾਮਨ ਸਰਵਿਸ ਸੈਂਟਰ ਵਿਚ ਜਾ ਕੇ ਕਾਰਡ ਬਣਵਾਇਆ ਜਾ ਸਕਦਾ ਹੈ, ਤਾਂ ਜੋ ਲੋੜ ਪੈਣ ਮੁਫ਼ਤ ਇਲਾਜ ਅਤੇ ਸਿਹਤ ਸੇਵਾਵਾਂ ਦਾ ਲਾਭ ਪ੍ਰਾਪਤ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਪੈਸ਼ਲ ਕੈਂਪਾਂ ਅਤੇ ਕਾਮਨ ਸਰਵਿਸ ਸੈਂਟਰਾਂ 'ਤੇ ਰਜਿਸਟਰੇਸ਼ਨ ਬਿਲਕੁਲ ਮੁਫ਼ਤ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾਉਣ ਲਈ ਪਰਿਵਾਰ ਦੇ ਮੈਂਬਰ ਵੋਟਰ ਕਾਰਡ ਅਤੇ ਆਧਾਰ ਕਾਰਡ ਨਾਲ ਲੈ ਕੇ ਕੈਂਪ ਜਾਂ ਕਾਮਨ ਸਰਵਿਸ ਸੈਂਟਰ ਰਾਹੀਂ ਆਪਣੇ ਪਰਿਵਾਰ ਦੀ ਰਜਿਸਟਰੇਸ਼ਨ ਕਰਵਾ ਸਕਦੇ ਹਨ | ਇਸ ਮੌਕੇ ਡਾ: ਕਸ਼ਿਸ਼, ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ, ਸੁਪਰਵਾਈਜ਼ਰ ਰਣਜੀਵ ਕੁਮਾਰ, ਜਰਨੈਲ ਸਿੰਘ, ਮ.ਪ.ਹ.ਵ ਗਗਨਦੀਪ ਸਿੰਘ ਆਦਿ ਹਾਜ਼ਰ ਸਨ |