ਤਪਾ ਮੰਡੀ, 11 ਮਾਰਚ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸੂਬੇ ਅੰਦਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਜਿਸ ਤਹਿਤ ਹਲਕਾ ਭਦੌੜ ਦੇ ਪਿੰਡ ਤਾਜੋਕੇ ਦੇ ਸੰਤ ਬਾਬਾ ਪੰਜਾਬ ਸਿੰਘ ਸਟੇਡੀਅਮ ਵਿਖੇ ਮਿਤੀ 15 ਮਾਰਚ ਨੂੰ ਰੈਲੀ ਕੀਤੀ ਜਾ ਰਹੀ ਹੈ, ਰੈਲੀ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਭਦੌੜ ਦੇ ਇੰਚਾਰਜ ਸਤਨਾਮ ਸਿੰਘ ਰਾਹੀ ਨੇ ਦੱਸਿਆ ਕਿ ਇਸ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਲੀਡਰ ਪਹੁੰਚ ਰਹੇ ਹਨ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਤਾਜੋਕੇ, ਪਰਮਜੀਤ ਸਿੰਘ ਪੰਮਾ, ਸਰਪੰਚ ਕੁਲਵਿੰਦਰ ਸਿੰਘ ਕਿੰਦੀ, ਰਣਦੀਪ ਸਿੰਘ ਢਿੱਲਵਾਂ, ਸਤਵਿੰਦਰ ਸਿੰਘ ਸੋਨਾ, ਕੁਲਦੀਪ ਸਿੰਘ ਖ਼ਾਲਸਾ, ਸੁਖਪਾਲ ਸਿੰਘ ਸਮਰਾ, ਬਲਤੇਜ ਸਿੰਘ ਬੋਘਾ, ਕਰਮਜੀਤ ਸਿੰਘ ਪੋਲਾ, ਜਸਵੰਤ ਸਿੰਘ ਕਾਲਾ, ਮੰਦਰ ਸਿੰਘ, ਜਗਸੀਰ ਸਿੰਘ ਭੁੱਲਰ ਆਦਿ ਹਾਜ਼ਰ ਸਨ |