18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਵਿਦਿਆਰਥੀਆਂ ਨੂੰ ਤੈਰਾਕੀ ਦੀ ਸਿਖਲਾਈ ਦਿੱਤੀ <br/>

Ad Position 21
No active advertisement
ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਵਿਦਿਆਰਥੀ ਤੈਰਾਕੀ ਦੀ ਸਿੱਖਿਆ ਪ੍ਰਾਪਤ ਕਰਦੇ ਹੋਏ | ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ <br/> 12-03-2026
ਰੂੜੇਕੇ ਕਲਾਂ, 11 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਐਲ.ਕੇ.ਜੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਤੈਰਾਕੀ ਦੀ ਸਿਖਲਾਈ ਦਿੱਤੀ ਗਈ | ਸੰਸਥਾ ਦੇ ਵਿਦਿਆਰਥੀਆਂ ਨੇ ਪੂਲ ਪਾਰਟੀ ਦੌਰਾਨ ਸੰਸਥਾ ਦੇ ਅਧਿਆਪਕਾਂ ਨਾਲ ਪਾਣੀ ਵਿਚ ਛੋਟੀਆਂ ਖੇਡਾਂ ਰਾਹੀਂ ਖ਼ੂਬ ਅਨੰਦ ਲਿਆ | ਵਿਦਿਆਰਥੀਆਂ ਨੇ ਪਾਣੀ ਨਾਲ ਖੇਡਣ ਅਤੇ ਗਰਮੀ ਤੋਂ ਰਾਹਤ ਲਈ ਖੇਡਾਂ ਖੇਡਦਿਆਂ ਖ਼ੂਬ ਅਨੰਦ ਲਿਆ | ਮਾਹਿਰਾਂ ਵਲੋਂ ਵਿਦਿਆਰਥੀਆਂ ਨੂੰ ਤੈਰਨ ਦੇ ਮੁੱਢਲੇ ਤਰੀਕੇ ਤੇ ਸਾਵਧਾਨੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਨੇ ਤੈਰਾਕੀ ਦੀ ਸਿਖਲਾਈ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਕਿਹਾ ਕਿ ਤੈਰਾਕੀ ਸਿੱਖਣਾ ਮਨੁੱਖ ਦੇ ਜੀਵਨ ਦਾ ਹਿੱਸਾ ਹੈ | ਕੁਦਰਤੀ ਆਫ਼ਤਾਂ ਸਮੇਂ ਤੈਰਾਕ ਮਨੁੱਖ ਆਪਣੀ ਅਤੇ ਦੂਜਿਆਂ ਦੀ ਰੱਖਿਆ ਕਰਦਾ ਹੈ | ਤੈਰਾਕੀ ਕਰਨਾ ਸਿਰਫ਼ ਸ਼ੌਕ ਹੀ ਨਹੀਂ ਸਗੋਂ ਭਵਿੱਖ 'ਚ ਬੱਚੇ ਤੈਰਾਕੀ ਦੀ ਖੇਡ ਵਿਚ ਮਾਹਿਰ ਬਣ ਕੇ ਆਪਣਾ ਸੁਨਹਿਰੀ ਭਵਿੱਖ ਬਣਾ ਸਕਦੇ ਹਨ | ਸੰਸਥਾ ਵਿਖੇ ਹਮੇਸ਼ਾ ਨਵੀਨਤਮ ਤੇ ਸਿੱਖਿਆਦਾਇਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇਸ ਮੌਕੇ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਢਿੱਲਵਾਂ 'ਚ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਪਿੰਡ ਤਾਜੋਕੇ ਦੀ ਧਰਤੀ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਇਤਿਹਾਸਕ ਰੈਲੀ-ਰਾਹੀ <br/>
Ad Position 24