18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰੇਸ਼ਨ ਲਈ ਅਨਾਜ ਮੰਡੀ ਵਿਖੇ ਕੈਂਪ ਲਗਾਇਆ <br/>

Ad Position 21
No active advertisement
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੰਬੰਧੀ ਅਨਾਜ ਮੰਡੀ ਬਰਨਾਲਾ ਵਿਖੇ ਲਗਾਏ ਕੈਂਪ ਦੌਰਾਨ ਧੀਰਜ ਕੁਮਾਰ ਦੱਧਾਹੂਰ ਤੇ ਹੋਰ ਪਤਵੰਤੇ | ਅਜੀਤ ਤਸਵੀਰ <br/> 12-03-2026
ਬਰਨਾਲਾ, 11 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਪੰਜਾਬ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸ ਯੋਜਨਾ ਦੇ ਤਹਿਤ ਰਜਿਸਟੇ੍ਰਸ਼ਨ ਕਰਨ ਲਈ ਆੜ੍ਹਤੀਆ ਐਸੋਸੀਏਸ਼ਨ ਵਲੋਂ ਅਨਾਜ ਮੰਡੀ ਬਰਨਾਲਾ ਵਿਚ ਕੈਂਪ ਲਗਾਇਆ ਗਿਆ | ਐਸੋਸੀਏਸ਼ਨ ਦੇ ਚੇਅਰਮੈਨ ਧੀਰਜ ਕੁਮਾਰ ਦੱਦਾਹੂਰ ਨੇ ਦੱਸਿਆ ਕਿ ਇਹ ਕੈਂਪ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਲਗਾਤਾਰ ਪੰਜ ਦਿਨ ਚੱਲੇਗਾ | ਇਸ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਦਾ ਮੁਫ਼ਤ ਸਿਹਤ ਬੀਮਾ ਦਿੱਤਾ ਜਾ ਰਿਹਾ ਹੈ | ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਦਾ ਕੰਮ ਜਾਰੀ ਹੈ | ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਜਸ਼ਨਪ੍ਰੀਤ ਸਿੰਘ ਸਿੱਧੂ, ਸੁਪਰਵਾਈਜ਼ਰ ਸ਼ਿਵ ਬਾਂਸਲ, ਪਨਗਰੇਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਿੱਟੂ, ਸੋਮਨਾਥ ਸਹੌਰੀਆ, ਗੌਰਵ ਕੁਮਾਰ ਚੁਹਾਨਕੇ, ਤੇਜਪਾਲ, ਮਨੋਹਰ ਸਹੌਰੀਆ, ਸੁਰੇਸ਼ ਕੁਮਾਰ, ਰੇਵਤੀ ਨੰਦਨ, ਸਰੂਪ ਲਾਲ ਗੰਡੂ, ਵਿੱਕੀ ਨੰਗਲ, ਅਮਨ ਕਾਲਾ, ਰੋਹਿਤ ਰੰਗੀਆਂ, ਸੰਜੀਵ ਕੁਮਾਰ ਠੀਕਰੀਵਾਲ, ਵਿਸ਼ਵ ਵਿਜੇ, ਸੁਰਿੰਦਰ ਕੁਮਾਰ ਬਿੱਟੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਗਰੈਜੂਏਸ਼ਨ ਸੈਰਾਮਨੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਢਿੱਲਵਾਂ 'ਚ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>
Ad Position 24