ਬਰਨਾਲਾ, 11 ਮਾਰਚ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਗਰੈਜੂਏਸ਼ਨ ਸੈਰਾਮਨੀ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਬੱਚਿਆਂ ਵਲੋਂ ਗੀਤ, ਸੰਗੀਤ, ਕਵਿਤਾਵਾਂ ਤੇ ਨਾਟਕ ਪੇਸ਼ ਕੀਤੇ | ਪਿ੍ੰਸੀਪਲ ਦਲਜੀਤ ਸਿੰਘ ਨੇ ਬੱਚਿਆਂ ਨੂੰ ਗਰੈਜੂਏਸ਼ਨ ਦੇ ਸਰਟੀਫਿਕੇਟ ਵੰਡੇ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਕੂਲ ਸਟਾਫ਼, ਬੱਚੇ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |