18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਬਸਪਾ ਦੇ ਸੰਸਥਾਪਕ ਸ਼੍ਰੀ ਕਾਂਸ਼ੀ ਰਾਮ ਦੀ ਯਾਦ 'ਚ ਬਹਿਰਾਮ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਿੰਡ-ਪਿੰਡ ਮੀਟਿੰਗਾਂ <br/>

Ad Position 21
No active advertisement
ਪਿੰਡ ਛੀਨੀਵਾਲ ਕਲਾਂ ਵਿਖੇ ਬਹਿਰਾਮ ਰੈਲੀ ਦੀ ਤਿਆਰੀ ਸੰਬੰਧੀ ਮੀਟਿੰਗ 'ਚ ਸ਼ਾਮਿਲ ਬਸਪਾ ਆਗੂ, ਵਰਕਰ | ਤਸਵੀਰ: ਅਵਤਾਰ ਸਿੰਘ ਅਣਖੀ <br/> 12-03-2026
ਮਹਿਲ ਕਲਾਂ, 11 ਮਾਰਚ (ਅਵਤਾਰ ਸਿੰਘ ਅਣਖੀ)-ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸਾਹਿਬ ਸ਼੍ਰੀ ਬਾਬੂ ਕਾਂਸੀ ਰਾਮ ਦੇ ਜਨਮ ਦਿਨ ਨੂੰ ਸਮਰਪਿਤ 15 ਮਾਰਚ ਨੂੰ ਬਹਿਰਾਮ (ਬੰਗਾ) ਵਿਖੇ ਕੀਤੀ ਜਾ ਰਹੀ 'ਸੱਤਾ ਪ੍ਰਾਪਤ ਕਰੋ' ਰੈਲੀ ਦੀਆਂ ਤਿਆਰੀਆਂ ਹਲਕਾ ਮਹਿਲ ਕਲਾਂ ਅੰਦਰ ਜੰਗੀ ਪੱਧਰ 'ਤੇ ਜਾਰੀ ਹਨ | ਇਹ ਜਾਣਕਾਰੀ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਸਰਬਜੀਤ ਸਿੰਘ ਖੇੜੀ, ਹਲਕਾ ਪ੍ਰਧਾਨ ਜਥੇਦਾਰ ਹਰਬੰਸ ਸਿੰਘ ਛੀਨੀਵਾਲ ਨੇ ਪਿੰਡ ਛੀਨੀਵਾਲ ਕਲਾਂ ਵਿਖੇ ਬਸਪਾ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਸਬੰਧੀ ਵਰਕਰਾਂ 'ਚ ਖ਼ਾਸ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਸਾਹਿਬ ਸ਼੍ਰੀ ਕਾਂਸ਼ੀ ਰਾਮ ਨੇ ਦੇਸ਼ ਦੇ ਦਲਿਤਾਂ, ਪਛੜੇ ਵਰਗਾਂ ਨੂੰ ਰਾਜਨੀਤਿਕ ਤਾਕਤ ਦੇਣ ਲਈ ਬਹੁਤ ਵੱਡਾ ਸੰਘਰਸ਼ ਕੀਤਾ | ਉਨ੍ਹਾਂ ਦੇ ਅਧੂਰੇ ਮਿਸ਼ਨ ਨੂੰ ਸਾਕਾਰ ਕਰਨ ਲਈ ਬਸਪਾ ਵਰਕਰਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਾ ਚਾਹੀਦਾ ਹੈ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ 15 ਮਾਰਚ ਨੂੰ ਬਹਿਰਾਮ (ਬੰਗਾ) ਵਿਖੇ ਹੋਣ ਵਾਲੀ ਰੈਲੀ 'ਚ ਵੱਡੀ ਗਿਣਤੀ ਵਿਚ ਪਹੁੰਚ ਕੇ ਬਸਪਾ ਦੀ ਜਥੇਬੰਦਕ ਸ਼ਕਤੀ ਨੂੰ ਮਜ਼ਬੂਤ ਕੀਤਾ ਜਾਵੇ | ਇਸ ਦੌਰਾਨ ਪਿੰਡ ਛੀਨੀਵਾਲ ਕਲਾਂ ਦੇ ਵਰਕਰਾਂ ਨੇ ਰੈਲੀ 'ਚ ਭਰਵੀਂ ਸ਼ਮੂਲੀਅਤ ਕਰਨ ਦਾ ਵਿਸ਼ਵਾਸ ਦੁਆਇਆ | ਇਸ ਮੌਕੇ ਹਲਕਾ ਖ਼ਜ਼ਾਨਚੀ ਕੁਲਦੀਪ ਸਿੰਘ, ਜੇਠਾ ਸਿੰਘ ਹਲਕਾ ਸਕੱਤਰ, ਗੁਰਪ੍ਰੀਤ ਸਿੰਘ ਮੂੰਮ ਹਲਕਾ ਕੋਆਰਡੀਨੇਟਰ, ਯੂਥ ਆਗੂ ਗੁਰਦਾਸ ਸਿੰਘ, ਰਾਜਾ ਸਿੰਘ, ਸਤਨਾਮ ਸਿੰਘ ਸੱਤਾ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਰਸੀ 'ਤੇ ਵਿਸ਼ੇਸ਼-ਸੰਤ ਦਲਬਾਰ ਸਿੰਘ ਛੀਨੀਵਾਲ <br/> ਅਗਲੀ ਖ਼ਬਰ ਸਾਬਕਾ ਫ਼ੌਜੀਆਂ ਨੇ ਮੀਂਹ ਦੌਰਾਨ ਨੁਕਸਾਨੇ ਮਕਾਨ ਨੂੰ ਬਣਾਉਣ ਲਈ ਗ਼ਰੀਬ ਪਰਿਵਾਰ ਦੀ 35 ਬੋਰੀਆਂ ਸੀਮੇਂਟ ਦੇ ਕੇ ਕੀਤੀ...
Ad Position 24