18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਜ਼ਿਲ੍ਹਾ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ

Ad Position 21
No active advertisement
ਅਜੀਤ ਡੈਸਕ 12-03-2026
ਬਰਨਾਲਾ, 11 ਮਾਰਚ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਹੋਣ 'ਤੇ ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਦਿਆ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਿਕਾਸ ਸ਼ਰਮਾ ਵਲੋਂ ਇਕ ਪੱਤਰ ਪ੍ਰਾਪਤ ਹੋਇਆ ਜਿਸ ਵਿਚ ਜ਼ਿਕਰ ਕੀਤਾ ਹੋਇਆ ਸੀ ਕਿ ਬੀਤੇ ਦਿਨੀਂ ਜੇਲ੍ਹ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਹਵਾਲਾਤੀ ਸੰਦੀਪ ਕੁਮਾਰ ਪੱੁਤਰ ਰਮੇਸ਼ ਕੁਮਾਰ ਵਾਸੀ ਤਪਾ ਨੇ ਆਪਣੇ ਪੈਰ 'ਚ ਪਾਈ ਚੱਪਲ ਦੇ ਥੱਲੇ ਲਿਫ਼ਾਫ਼ੇ 'ਚ ਲਪੇਟ ਕੇ 0.85 ਗ੍ਰਾਮ ਨਸ਼ੀਲਾ ਪਾਊਡਰ ਚਿਪਕਾਇਆ ਹੋਇਆ ਸੀ | ਉੱਧਰ ਪੁਲਿਸ ਕਾਰਵਾਈ ਅਨੁਸਾਰ ਸਹਾਇਕ ਸੁਪਰਡੈਂਟ ਦੇ ਪੱਤਰ ਅਨੁਸਾਰ ਹਵਾਲਾਤੀ ਸੰਦੀਪ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਨੇ ਹਲਕਾ ਮਹਿਲ ਕਲਾਂ ਤੋਂ ਨਾਥ ਸਿੰਘ ਹਮੀਦੀ ਨੂੰ ਐਲਾਨਿਆ ਉਮੀਦਵਾਰ <br/> ਅਗਲੀ ਖ਼ਬਰ ਬਰਸੀ 'ਤੇ ਵਿਸ਼ੇਸ਼-ਸੰਤ ਦਲਬਾਰ ਸਿੰਘ ਛੀਨੀਵਾਲ <br/>
Ad Position 24