18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਬੇਅੰਤ ਸਿੰਘ ਬਾਠ ਨੂੰ ਸਰਕਲ ਪ੍ਰਧਾਨ ਬਣਨ 'ਤੇ ਸੁਖਬੀਰ ਸਿੰਘ ਬਾਦਲ ਨੇ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 12-03-2026
ਬਰਨਾਲਾ, 11 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਮਿਹਨਤੀ ਆਗੂ ਬੇਅੰਤ ਸਿੰਘ ਬਾਠ ਜਿਨ੍ਹਾਂ ਨੂੰ ਪਿਛਲੇ ਦਿਨੀਂ ਬਰਨਾਲਾ ਦਾ ਸਰਕਲ ਪ੍ਰਧਾਨ ਬਣਾਇਆ ਗਿਆ ਹੈ, ਨੂੰ ਅੱਜ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਬਰਨਾਲਾ ਦੇ ਸ਼ਹਿਰੀ ਪ੍ਰਧਾਨ ਸ: ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਵੀ ਮੌਜੂਦ ਸਨ | ਸ: ਬੇਅੰਤ ਸਿੰਘ ਬਾਠ ਨੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਉਨ੍ਹਾਂ ਨੂੰ ਜ਼ੰੁਮੇਵਾਰੀ ਦਿੱਤੀ ਗਈ ਹੈ, ਉਸ ਨੂੰ ਉਹ ਪਹਿਲਾਂ ਨਾਲੋਂ ਵੀ ਵਧੇਰੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਲਈ ਦਿਨ-ਰਾਤ ਪੂਰੀ ਮਿਹਨਤ ਨਾਲ ਕੰਮ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਪ੍ਰਸ਼ਾਸਨ ਵਿਚ ਰੱਦੋ ਬਦਲ <br/> ਅਗਲੀ ਖ਼ਬਰ ਪਿੰਡ ਚੀਮਾ ਵਿਖੇ ਬਿਜਲੀ ਮੀਟਰਾਂ ਦੀ ਚੈਕਿੰਗ ਕਰਨ ਆਈ ਟੀਮ ਦਾ ਜਥੇਬੰਦੀਆਂ ਵਲੋਂ ਵਿਰੋਧ <br/>
Ad Position 24